ਗੁਰਦਾਸਪੁਰ (ਵਿਨੋਦ/ਮੁਨੀਸ਼)- ਵਧੀਕ ਸੈਸ਼ਨ ਜੱਜ ਕੇ.ਕੇ. ਬਾਂਸਲ ਦੀ ਅਦਾਲਤ ਵਲੋਂ ਨਸ਼ਾ ਤਸਕਰੀ ਕਰਨ ਵਾਲੇ 1 ਵਿਅਕਤੀ ਨੂੰ 10 ਸਾਲ ਦੀ ਕੈਦ ਅਤੇ 1 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। ਸੀ.ਆਈ.ਏ. ਸਟਾਫ਼ ਅਤੇ ਥਾਣਾ ਸਦਰ ਗੁਰਦਾਸਪੁਰ ਦੀ ਪੁਲਸ ਵਲੋਂ 18 ਨਵੰਬਰ 2010 ਨੂੰ ਪ੍ਰਭਜੋਤ ਸਿੰਘ ਉਰਫ਼ ਮਿੰਟੂ ਪੁੱਤਰ ਨਰਿੰਦਰ ਸਿੰਘ ਵਾਸੀ ਤਿੱਬੜ ਨੂੰ 550 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਗ੍ਰਿਫ਼ਤਾਰ ਕੀਤਾ ਸੀ।
ਪੁਲਸ ਵਲੋਂ ਮੁਖ਼ਬਰ ਦੀ ਇਤਲਾਹ 'ਤੇ ਤਿੱਬੜ ਨਜ਼ਦੀਕ ਪੈਂਦੇ ਭੱਠੇ ਕੋਲੋਂ ਪ੍ਰਭਜੋਤ ਸਿੰਘ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 550 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਸੀ। ਉਕਤ ਮਾਮਲੇ ਦੀ ਸੁਣਵਾਈ ਕਰਦੇ ਹੋਏ ਵਧੀਕ ਜ਼ਿਲਾ ਤੇ ਸੈਸ਼ਨ ਕੇ.ਕੇ. ਬਾਂਸਲ ਦੀ ਅਦਾਲਤ ਨੇ ਸਰਕਾਰੀ ਵਕੀਲ ਸਰੂਪ ਸਿੰਘ ਵਿਰਦੀ ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਪ੍ਰਭਜੋਤ ਸਿੰਘ ਨੂੰ 10 ਸਾਲ ਦੀ ਕੈਦ ਅਤੇ 1 ਲੱਖ ਜੁਰਮਾਨੇ ਦੀ ਸਜ਼ਾ ਸੁਣਾਈ ਹੈ।
ਸੁਰੱਖਿਆ ਵਾਪਸੀ ਦਾ ਫੈਸਲਾ ਨਿੰਦਣਯੋਗ : ਕਮਲ ਸ਼ਰਮਾ
NEXT STORY