ਹੁਸ਼ਿਆਰਪੁਰ-ਇੱਥੋਂ ਦੇ ਨਜ਼ਦੀਕੀ ਪਿੰਡ ਦਾਰਾਪੁਰ ਦੇ ਦੋ ਨੌਜਵਾਨ ਘਰੋਂ 'ਪੀਰ ਨਿਗਾਹੇ' ਦਰਸ਼ਨ ਕਰਨ ਲਈ ਨਿਕਲੇ ਪਰ ਸ਼ਾਇਦ ਉਨ੍ਹਾਂ ਦੀ ਕਿਸਮਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਇਕ ਭਿਆਨਕ ਸੜਕ ਹਾਦਸੇ ਦੌਰਾਨ ਇਨ੍ਹਾਂ 'ਚੋਂ ਇਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਇਕ ਨੌਜਵਾਨ ਗੰਭੀਰ ਤੌਰ 'ਤੇ ਜ਼ਖਮੀ ਹੋ ਗਿਆ।
ਜਾਣਕਾਰੀ ਮੁਤਾਬਕ ਪਿੰਡ ਦਾਰਾਪੁਰ ਦੇ ਰਹਿਣ ਵਾਲੇ ਦੋ ਨੌਜਵਾਨ ਜਦੋਂ ਪੀਰ ਨਿਗਾਹੇ ਜਾਣ ਲਈ ਘਰੋਂ ਨਿਕਲੇ ਤਾਂ ਰਸਤੇ 'ਚ ਇਕ ਬੱਸ ਨਾਲ ਉਨ੍ਹਾਂ ਦੀ ਟੱਕਰ ਹੋ ਗਈ, ਜਿਸ ਕਾਰਨ ਇਕ ਨੌਜਵਾਨ ਦੀ ਤਾਂ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਦੂਜਾ ਨੌਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ।
ਜ਼ਖਮੀ ਹੋਏ ਨੌਜਵਾਨ ਨੂੰ ਨੇੜੇ ਦੇ ਸਰਕਾਰੀ ਹਸਪਤਾਲ ਭਰਤੀ ਕਰਵਾ ਦਿੱਤਾ ਗਿਆ ਹੈ। ਮੌਕੇ 'ਤੇ ਪਹੁੰਚੀ ਪੁਲਸ ਨੇ ਇਸ ਸੰਬੰਧੀ ਮਾਮਲਾ ਦਰਜ ਕਰ ਲਿਆ ਹੈ। ਪੁਲਸ ਨੇ ਬੱਸ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਬੱਸ ਦਾ ਡਰਾਈਵਰ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ।
ਬਾਦਲ ਸਰਕਾਰ ਸੈਨਿਕਾਂ ਤੇ ਖਿਡਾਰੀਆਂ ਨੂੰ ਸਨਮਾਨ ਦੇਣ 'ਚ ਫੇਲ : ਖਹਿਰਾ
NEXT STORY