ਚੰਡੀਗੜ੍ਹ : ਭਾਜਪਾ ਦੇ ਸਟਾਰ ਪ੍ਰਚਾਰਕ ਅਤੇ ਸਾਬਕਾ ਸੰਸਦੀ ਮੈਂਬਰ ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ ਮੁੜ ਬਹਾਲ ਕਰ ਦਿੱਤੀ ਗਈ ਹੈ। ਇਥੇ ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਵਲੋਂ ਹਰਿਆਣਾ 'ਚ ਅਕਾਲੀ ਦਲ 'ਤੇ ਤਾਬੜ-ਤੋੜ ਪ੍ਰਚਾਰ ਹਮਲੇ ਕਰਨ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ ਵਾਪਸ ਲੈ ਲਈ ਗਈ ਸੀ। ਇਸ ਤੋਂ ਬਾਅਦ ਪੰਜਾਬ ਦੀ ਭਾਜਪਾ ਇਕਾਈ ਵਲੋਂ ਇਸ ਦੀ ਹਰ ਪਾਸਿਓਂ ਨਖੇਧੀ ਕੀਤੀ ਗਈ। ਭਾਜਪਾ ਦੇ ਸੂਬਾ ਪ੍ਰਧਾਨ ਕਮਲ ਸ਼ਰਮਾ ਨੇ ਵੀ ਇਸ 'ਤੇ ਨਰਾਜ਼ਗੀ ਜ਼ਾਹਰ ਕੀਤੀ ਸੀ ਅਤੇ ਸੂਬਾ ਸਰਕਾਰ ਨੂੰ ਆਪਣੇ ਵਲੋਂ ਲਏ ਗਏ ਇਸ ਫੈਸਲੇ 'ਤੇ ਮੁੜ ਵਿਚਾਰ ਕਰਨ ਲਈ ਕਿਹਾ ਸੀ। ਜਿਸ ਤੋਂ ਬਾਅਦ ਸਰਕਾਰ ਨੇ ਯੂਟਰਨ ਲੈਂਦਿਆਂ ਹੋਇਆਂ ਨਵਜੋਤ ਸਿੱਧੂ ਦੀ ਸੁਰੱਖਿਆ ਨੂੰ ਮੁੜ ਬਹਾਲ ਕਰ ਦਿੱਤਾ ਹੈ।
ਸੁਪ੍ਰੀਆ ਦੀ ਮਾਂ ਬੋਲੀ, ਦੋਸ਼ੀ ਡਾਕਟਰਾਂ ਦੀ ਡਿਗਰੀ ਰੱਦ ਕਰੋ
NEXT STORY