ਨਾਭਾ (ਪੁਰੀ/ਭੁਪਿੰਦਰ)- ਥਾਣਾ ਕੋਤਵਾਲੀ ਪੁਲਸ ਨਾਭਾ ਨੇ ਇਟਲੀ ਭੇਜਣ ਦੇ ਨਾਂ 'ਤੇ ਮਾਰੀ ਸਾਢੇ 9 ਲੱਖ ਰੁਪਏ ਦੀ ਠੱਗੀ ਦੇ ਮਾਮਲੇ ਵਿਚ ਇਕ ਵਿਅਕਤੀ ਨੂੰ ਨਾਮਜ਼ਦ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਨਾਭਾ ਕੋਤਵਾਲੀ ਪੁਲਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਪਟਿਆਲਾ ਗੇਟ ਨਿਵਾਸੀ ਕਸ਼ਮੀਰ ਸਿੰਘ ਪੁੱਤਰ ਗੁਰਬਚਨ ਸਿੰਘ ਨੇ ਦੱਸਿਆ ਕਿ ਉਸਦੇ ਬੇਟੇ ਨੂੰ ਵਿਦੇਸ਼ (ਇਟਲੀ) ਭੇਜਣ ਲਈ ਸਾਹਿਬ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਰੌਂਗਲਾ ਜ਼ਿਲਾ ਸੰਗਰੂਰ ਨੇ 14 ਲੱਖ ਰੁਪਏ ਦੀ ਮੰਗ ਕੀਤੀ ਸੀ ਅਤੇ ਉਸਨੇ ਸਾਢੇ 9 ਲੱਖ ਰੁਪਏ ਬਲਬੀਰ ਸਿੰਘ ਨੂੰ ਦਿੱਤੇ ਸਨ ਪੰ੍ਰਤੂ ਬਲਬੀਰ ਨੇ ਨਾ ਤਾਂ ਉਸਦੇ ਲੜਕੇ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਸਦੇ ਪੈਸੇ ਵਾਪਸ ਕੀਤੇ।
ਉਧਰ ਦੂਜੇ ਪਾਸੇ ਥਾਣਾ ਕੋਤਵਾਲੀ ਦੇ ਇੰਚਾਰਜ ਇੰਸਪੈਕਟਰ ਧਰਮਦੇਵ ਨੇ ਸੰਪਰਕ ਕਰਨ ਤੇ ਦੱਸਿਆ ਕਿ ਕਸ਼ਮੀਰ ਸਿੰਘ ਦੀ ਸ਼ਿਕਾਇਤ ਦੇ ਆਧਾਰ 'ਤੇ ਦੋਸ਼ੀ ਬਲਬੀਰ ਸਿੰਘ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਲਦੀ ਹੀ ਦੋਸ਼ੀ ਨੂੰ ਵੀ ਗ੍ਰਿਫਤਾਰ ਕਰ ਲਿਆ ਜਾਵੇਗਾ।
ਅੰਮ੍ਰਿਤਧਾਰੀ ਸਿੱਖ ਨਾਲ ਜ਼ਲੀਲ ਹਰਕਤ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ
NEXT STORY