ਪਠਾਨਕੋਟ, (ਸ਼ਾਰਦਾ)-ਜੰਮੂ-ਜਲੰਧਰ ਨੈਸ਼ਨਲ ਹਾਈਵੇ 'ਤੇ ਟਰੈਕਟਰ-ਟਰਾਲੀ ਦੀ ਲਪੇਟ 'ਚ ਆਉਣ ਨਾਲ ਸਕੂਟੀ ਸਵਾਰ ਔਰਤ ਦੀ ਮੌਤ ਹੋਣ ਦਾ ਸਮਾਚਾਰ ਹੈ। ਮ੍ਰਿਤਕ ਔਰਤ ਦੀ ਪਛਾਣ ਵੰਦਨਾ (32) ਪਤਨੀ ਕੁਲਦੀਪ ਸਿੰਘ ਵਾਸੀ ਭਰੋਲੀ ਵਜੋਂ ਹੋਈ।
ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕਾ ਦੇ ਭਨੌਈਏ ਭੀਮ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਆਪਣੇ ਦੋਵੇਂ ਬੱਚੇ ਉਨ੍ਹਾਂ ਦੇ ਘਰ ਭਰੋਲੀ ਛੱਡ ਕੇ ਵਾਪਸ ਘਰ ਜਾ ਰਹੀ ਸੀ ਕਿ ਘਟਨਾਸਥਲ 'ਤੇ ਉਕਤ ਘਟਨਾ ਵਾਪਰ ਗਈ। ਡਿਵੀਜ਼ਨ ਨੰ. 2 ਦੀ ਪੁਲਸ ਨੇ ਟਰੈਕਟਰ ਨੂੰ ਆਪਣੇ ਕਬਰੇ 'ਚ ਲੈ ਕੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ ਮ੍ਰਿਤਕ ਦੀ ਲਾਸ਼ ਪੋਸਟਮਾਰਟਮ ਲਈ ਸਥਾਨਕ ਸਿਵਲ ਹਸਪਤਾਲ ਦੇ ਲਾਸ਼ਘਰ ਵਿਚ ਰੱਖੀ ਹੈ।
ਲੱਖਾਂ ਦੀ ਹੈਰੋਇਨ ਸਮੇਤ ਤਸਕਰ ਗ੍ਰਿਫਤਾਰ
NEXT STORY