ਤਰਨਤਾਰਨ, (ਹੀਰਾ)- ਜ਼ਿਲਾ ਤਰਨਤਾਰਨ ਅਧੀਨ ਆਉਂਦੇ ਪਿੰਡ ਮਾਲੂਵਾਲਸੰਤਾਂ ਦੇ ਅੱਡੇ ਦੇ ਨਜ਼ਦੀਕ ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇਕ ਵਿਅਕਤੀ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਥਾਣਾ ਝਬਾਲ ਪੁਲਸ ਨੇ ਅਣਪਛਾਤੇ ਵਾਹਨ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਗੁਰਪ੍ਰੀਤ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਚੱਕ ਸਿਕੰਦਰ ਨੇ ਪੁਲਸ ਨੂੰ ਦਰਜ ਕਰਵਾਏ ਬਿਆਨਾਂ 'ਚ ਦੱਸਿਆ ਕਿ ਉਸ ਦਾ ਭਰਾ ਜਗਪ੍ਰੀਤ ਸਿੰਘ ਆਪਣੇ ਦੋਸਤ ਮਲਕੀਤ ਸਿੰਘ ਨਾਲ ਅੱਡਾ ਗੱਗੋਬੂਆ ਤੋਂ ਘਰੇਲੂ ਸਾਮਾਨ ਲੈਣ ਲਈ ਮੋਟਰਸਾਈਕਲ 'ਤੇ ਗਏ ਸੀ। ਵਾਪਸ ਪਰਤਣ ਸਮੇਂ ਉਹ ਵੀ ਵੱਖਰੇ ਮੋਟਰਸਾਈਕਲ 'ਤੇ ਉਨ੍ਹਾਂ ਦੇ ਪਿੱਛੇ ਪਿੱਛੇ ਆ ਰਿਹਾ ਸੀ ਜਦੋਂ ਹੀ ਮਲਕੀਤ ਸਿੰਘ ਅਤੇ ਉਸ ਦਾ ਭਰਾ ਜਗਪ੍ਰੀਤ ਸਿੰਘ ਅੱਡਾ ਮਾਲੂਵਾਲਸੰਤਾਂ ਦੇ ਨਜ਼ਦੀਕ ਪੁੱਜੇ ਤਾਂ ਸਾਹਮਣੇ ਤੋਂ ਆ ਰਹੇ ਅਣਪਛਾਤੇ ਵਾਹਨ ਚਾਲਕ ਨੇ ਮਲਕੀਤ ਸਿੰਘ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਸ ਦਾ ਭਰਾ ਅਤੇ ਮਲਕੀਤ ਸਿੰਘ ਦੋਵੇਂ ਡਿੱਗ ਪਏ। ਇਸ ਦੌਰਾਨ ਜ਼ਿਆਦਾ ਗੰਭੀਰ ਸੱਟਾਂ ਲੱਗਣ ਕਾਰਨ ਉਸ ਦੇ ਭਰਾ ਜਗਪ੍ਰੀਤ ਸਿੰਘ ਦੀ ਮੌਕੇ 'ਤੇ ਮੌਤ ਹੋ ਗਈ, ਜਦਕਿ ਮਲਕੀਤ ਸਿੰਘ ਜ਼ਖਮੀ ਹੋ ਗਿਆ। ਘਟਨਾ ਤੋਂ ਬਾਅਦ ਵਾਹਨ ਚਾਲਕ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਮੌਕੇ 'ਤੇ ਪੁਲਸ ਪਾਰਟੀ ਸਣੇ ਪਹੁੰਚੇ ਏ.ਐਸ.ਆਈ. ਹਰਨੇਕ ਸਿੰਘ ਨੇ ਦੱਸਿਆ ਕਿ ਮੁਦਈ ਦੇ ਬਿਆਨਾਂ 'ਤੇ ਅਣਪਛਾਤੇ ਵਾਹਨ ਚਾਲਕ ਦੇ ਖਿਲਾਫ ਮੁਕੱਦਮਾ ਨੰਬਰ 194 ਧਾਰਾ 304ਏ, 279/337/338/427 ਆਈ.ਪੀ.ਸੀ. ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।
ਨੌਜਵਾਨ ਦੀ ਗੱਡੀ ਥੱਲੇ ਆਉਣ ਨਾਲ ਮੌਤ
NEXT STORY