ਬਠਿੰਡਾ : ਬਠਿੰਡਾ ਦੀ ਦਾਨਾ ਮੰਡੀ 'ਚ ਪਿਛਲੇ ਦਿਨਾਂ ਤੋਂ ਝੋਨਾ ਤਾਂ ਲਗਾਤਾਰ ਆ ਰਿਹਾ ਹੈ ਪਰ ਉਸ ਦੀ ਸਮੇਂ ਸਿਰ ਚੁਕਾਈ ਨਾ ਹੋਣ ਕਰਕੇ ਕਿਸਾਨ ਖਾਸੇ ਪ੍ਰੇਸ਼ਾਨ ਹਨ। ਇਸ ਬਾਰੇ ਕਿਸਾਨਾਂ ਨੇ ਦੱਸਿਆ ਕਿ ਇਕ ਤਾਂ ਮੰਡੀ ਵਿਚ ਪੀਣ ਵਾਲੇ ਪਾਣੀ ਦੇ ਸਹੀ ਪ੍ਰਬੰਧ ਨਹੀਂ ਹਨ ਅਤੇ ਦੂਜਾ ਉਨ੍ਹਾਂ ਦੀ ਫਸਲ ਨੂੰ ਜਾਨਵਰ ਅਤੇ ਝੋਨਾ ਚੋਰੀ ਕਰਨ ਵਾਲੇ ਲਗਾਤਾਰ ਨੁਕਸਾਨ ਪਹੁੰਚਾ ਰਹੇ ਹਨ, ਜਿਸ ਕਰਕੇ ਉਨ੍ਹਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਦੂਜੇ ਪਾਸੇ ਜਦੋਂ ਮੰਡੀ ਦੇ ਅਧਿਕਾਰੀਆਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਸਾਨਾਂ ਨੂੰ ਪੂਰੀ ਸਹੂਲਤ ਦੇਣ ਦੇ ਦਾਅਵੇ ਕੀਤੇ। ਹੁਣ ਦੇਖਣਾ ਇਹ ਹੋਵੇਗਾ ਕਿ ਕਿਸਾਨਾਂ ਦੀਆਂ ਮੁਸ਼ਕਲਾਂ ਦਾ ਮੰਡੀ ਅਧਿਕਾਰੀਆਂ ਵਲੋਂ ਕੋਈ ਹੱਲ ਕੀਤਾ ਜਾਂਦਾ ਹੈ ਜਾਂ ਫਿਰ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਕਿਸਾਨਾਂ ਨੂੰ ਮੰਡੀ ਵਿਚ ਰੁਲਣ ਲਈ ਮਜਬੂਰ ਹੋਣਾ ਪੈਂਦਾ ਹੈ। ਕਿਸਾਨ ਦੀ ਹੁੰਦੀ ਖੱਜਲ-ਖੁਆਰੀ ਨੂੰ ਦੇਖ ਤਾਂ ਇਹੀ ਕਿਹਾ ਜਾ ਸਕਦਾ ਹੈ ਕਿ ਮੰਡੀਆਂ 'ਚ ਜੱਟ ਰੁਲਦਾ, ਚੁੱਲ੍ਹੇ ਮੋਹਰੇ ਰੁਲਦੀ ਰਕਾਨ।
ਵਰਲਡ ਕਬੱਡੀ ਲੀਗ ਦੇ ਮੈਚ ਸ਼ੁੱਕਰਵਾਰ ਤੋਂ ਜਲੰਧਰ 'ਚ
NEXT STORY