ਚੰਡੀਗੜ੍ਹ : ਚੰਡੀਗੜ੍ਹ ਦੇ ਸੈਕਟਰ 49 'ਚ ਇਕ ਲੜਕੀ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਲੜਕੀ ਦੇ ਸਿਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਨ ਦੇ ਨਿਸ਼ਾਨ ਪਾਏ ਗਏ ਹਨ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਕਤਲ ਦਾ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਮੁਤਾਬਕ ਘਟਨਾ ਵਾਲੀ ਥਾਂ 'ਤੇ ਗੋਲੀਆਂ ਚੱਲਣ ਦੀ ਗੱਲ ਵੀ ਸਾਹਮਣੇ ਆਈ ਹੈ। ਅਸਲ ਮਾਮਲਾ ਕੀ ਹੈ ਇਸ ਦਾ ਪਤਾ ਤਾਂ ਪੁਲਸ ਦੀ ਜਾਂਚ ਤੋਂ ਬਾਅਦ ਹੀ ਲੱਗੇਗਾ। ਫਿਲਹਾਲ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਮਟ ਲਈ ਭੇਜ ਦਿੱਤਾ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੰਜਾਬ ਦੇ ਕਬੱਡੀ ਖਿਡਾਰੀ ਦੀਆਂ ਦੇਸ਼-ਵਿਦੇਸ਼ 'ਚ ਧੁੰਮਾਂ (ਦੇਖੋ ਤਸਵੀਰਾਂ)
NEXT STORY