ਸਾਹਨੇਵਾਲ/ਕੁਹਾੜਾ (ਜਗਰੂਪ) : ਇਕ ਤੇਜ਼ ਰਫਤਾਰ ਟਰਾਲਾ ਚਾਲਕ ਵੱਲੋਂ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਮਾਰੀ ਗਈ ਟੱਕਰ ਤੋਂ ਬਾਅਦ ਇਕ ਵਿਅਕਤੀ ਦੀ ਮੌਤ ਹੋ ਗਈ। ਪੁਲਸ ਨੇ ਮ੍ਰਿਤਕ ਦੇ ਬੇਟੇ ਦੇ ਬਿਆਨਾਂ 'ਤੇ ਟਰਾਲਾ ਚਾਲਕ ਖਿਲਾਫ ਮੁਕੱਦਮਾ ਦਰਜ ਕੀਤਾ ਹੈ। ਪਿੰਡ ਉਮੈਦਪੁਰ, ਸਾਹਨੇਵਾਲ ਦੇ ਰਹਿਣ ਵਾਲੇ ਇਕਬਾਲ ਸਿੰਘ ਪੁੱਤਰ ਪ੍ਰੀਤਮ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਬੀਤੀ ਸਵੇਰੇ ਕਰੀਬ ਸਾਢੇ 9 ਵਜੇ ਮੋਟਰਸਾਈਕਲ 'ਤੇ ਜਾ ਰਹੇ ਉਸਦੇ ਪਿਤਾ ਅਤੇ ਮਾਮਾ ਨੂੰ ਇਕ ਟਰਾਲਾ ਚਾਲਕ ਨਿਰਮਲ ਸਿੰਘ ਪੁੱਤਰ ਵਿਰਸਾ ਸਿੰਘ ਵਾਸੀ ਪਿੰਡ ਭਸਵਾਲ ਨੇ ਕਥਿਤ ਤੇਜ਼ ਰਫਤਾਰ ਅਤੇ ਲਾਪਰਵਾਹੀ ਨਾਲ ਟੱਕਰ ਮਾਰ ਦਿੱਤੀ। ਜਿਸ ਨਾਲ ਉਹ ਦੋਵੇਂ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਜਦਕਿ ਬਾਅਦ 'ਚ ਉਸਦੇ ਪਿਤਾ ਪ੍ਰੀਤਮ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ। ਥਾਣਾ ਸਾਹਨੇਵਾਲ ਪੁਲਸ ਨੇ ਟਰਾਲਾ ਚਾਲਕ ਖਿਲਾਫ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜੇਲ 'ਚ ਦੋ ਹਵਾਲਾਤੀਆਂ ਦੇ ਗੁਪਤ ਅੰਗ ਚੋਂ ਮਿਲੀਆਂ ਨਸ਼ੀਲੀਆਂ ਵਸਤੂਆਂ
NEXT STORY