ਬਟਾਲਾ (ਮਠਾਰੂ)-ਸੂਬਾ ਸਰਕਾਰ ਨੇ ਰਾਜ ਅੰਦਰ ਜਿੱਥੇ ਬੁਨਿਆਦੀ ਢਾਂਚੇ ਨੂੰ ਹੋਰ ਵਿਕਸਿਤ ਕਰਦਿਆਂ ਲੋਕਾਂ ਨੂੰ ਹੇਠਲੇ ਪੱਧਰ ਤਕ ਸੁਖ ਸਹੂਲਤਾਂ ਦਿੱਤੀਆਂ ਹਨ, ਉ¤ਥੇ ਨਾਲ ਹੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ’ਚ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਦੂਰ ਅੰਦੇਸ਼ੀ ਸੋਚ ਸਦਕਾ ਸੂਬੇ ਅੰਦਰ ਵਿਕਾਸ ਕਾਰਜਾਂ ਦੇ ਵੱਡੇ ਪ੍ਰਾਜੈਕਟ ਵੀ ਹੋਂਦ ਵਿਚ ਲਿਆਂਦੇ ਗਏ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਦੇ ਸਾਬਕਾ ਡਾਇਰੈਕਟਰ ਤੇ ਸੀਨੀਅਰ ਅਕਾਲੀ ਆਗੂ ਅਰਜਿੰਦਰ ਸਿੰਘ ਰਾਜਾ ਚੌਧਰੀਵਾਲ ਨੇ ਗੱਲਬਾਤ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਆਰਥਿਕ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਅਤੇ ਨੌਜਵਾਨ ਵਰਗ ਨੂੰ ਰੋਜ਼ਗਾਰ ਦੇ ਬਿਹਤਰ ਮੌਕੇ ਦੇਣ ਲਈ ਸੁਖਬੀਰ ਸਿੰਘ ਬਾਦਲ ਵਲੋਂ ਦੇਸ਼ ਵਿਦੇਸ਼ ਦੇ ਵੱਡੇ ਉਦਯੋਗਿਕ ਘਰਾਣਿਆਂ ਤੋਂ ਇਲਾਵਾ ਮਲਟੀਨੈਸ਼ਨਲ ਕੰਪਨੀਆਂ ਨਾਲ ਸਮਝੌਤਾ ਕਰਕੇ ਉਦਯੋਗਿਕ ਯੂਨਿਟ ਪੰਜਾਬ ਅੰਦਰ ਲਗਾਉਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਿਸ ਦੇ ਤਹਿਤ ਵੱਡੇ ਪੱਧਰ ’ਤੇ ਸਨਅਤਕਾਰਾਂ ਅਤੇ ਉਦਯੋਗਪਤੀਆਂ ਵਲੋਂ ਸੂਬੇ ਅੰਦਰ ਪੂੰਜੀ ਨਿਵੇਸ਼ ਕਰਨ ਵਿਚ ਦਿਲਚਸਪੀ ਦਿਖਾਈ ਗਈ ਹੈ। ਅਕਾਲੀ ਆਗੂ ਰਾਜਾ ਚੌਧਰੀਵਾਲ ਨੇ ਕਿਹਾ ਕਿ ਪੰਜਾਬ ਦਾ ਵਿਕਾਸ ਅਕਾਲੀ ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਹੀ ਹੋਇਆ ਹੈ ਜਦੋਂ ਕਿ ਕਾਂਗਰਸ ਨੇ ਪੰਜਾਬ ਨੂੰ ਸਿਵਾਏ ਝੂਠੇ ਲਾਰਿਆਂ ਤੋਂ ਹੋਰ ਕੁਝ ਨਹੀਂ ਦਿੱਤਾ।
ਰਾਹੁਲ ਦੀ ਮੀਟਿੰਗ 'ਚ ਬਾਜਵਾ ਦੀ ਬੱਲੇ-ਬੱਲੇ, ਕੈਪਟਨ ਥੱਲੇ-ਥੱਲੇ
NEXT STORY