ਅੰਮ੍ਰਿਤਸਰ- ਭਾਜਪਾ ਦੇ ਸਾਬਕਾ ਸੰਸਦ ਮੈਂਬਰ ਨਵਜੋਤ ਸਿੰਘ ਸਿੱਧੂ ਦੀ ਪਤਨੀ ਅਤੇ ਮੁੱਖ ਸੰਸਦੀ ਸੱਕਤਰ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੰਮ੍ਰਿਤਸਰ ਦੇ ਪੂਰਬੀ ਖੇਤਰ ਲਈ 100 ਕਰੋੜ ਰੁਪਏ ਦੇਣ ਦਾ ਵਾਅਦਾ ਕੀਤਾ ਸੀ ਪਰ ਅਜੇ ਤੱਕ ਕੋਈ ਮਦਦ ਨਹੀਂ ਕੀਤੀ ਗਈ ਹੈ। ਇਸ ਲਈ ਉਹ ਅੰਮ੍ਰਿਤਸਰ ਤੋਂ ਲੈ ਕੇ ਚੰਡੀਗੜ੍ਹ ਤੱਕ ਮਾਰਚ ਕੱਢੇਗੀ। ਨਵਜੋਤ ਕੌਰ ਨੇ ਇਕ ਨਿਊਜ਼ ਚੈਨਲ ਨਾਲ ਗੱਲ ਕਰਦੇ ਹੋਏ ਕਿਹਾ ਕਿ ਉਹ ਪ੍ਰਕਾਸ਼ ਸਿੰਘ ਬਾਦਲ ਨੂੰ ਮਿਲਣ ਤੋਂ ਬਾਅਦ ਇਕ ਮਹੀਨੇ ਦੇ ਅੰਦਰ-ਅੰਦਰ ਪੈਦਲ ਰੈਲੀ ਕੱਢੇਗੀ। ਨਵਜੋਤ ਕੌਰ ਨੇ ਦੱਸਿਆ ਕਿ 2012 ਦੀਆਂ ਵਿਧਾਨ ਸਭਾ ਚੋਣਾਂ ’ਚ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਸੀ ਕਿ ਉਸ ਦੀ ਭੈਣ (ਨਵਜੋਤ ਕੌਰ) ਨੂੰ ਵੋਟਾਂ ਪਾ ਕੇ ਜਿਤਾਇਆ ਜਾਵੇਗਾ ਤਾਂ ਉਹ 100 ਕਰੋੜ ਦੀ ਮਦਦ ਕਰੇਗਾ। ਨਵਜੋਤ ਕੌਰ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਨਾਲ ਬੈਠਕ ਕੀਤੀ ਅਤੇ ਉਨ੍ਹਾਂ ਕੋਲੋਂ ਰਕਮ ਬਾਰੇ ਪੁੱਛਿਆ ਪਰ ਉਨ੍ਹਾਂ ਵੱਲੋਂ ਭਰੋਸਾ ਤਾਂ ਦਿੱਤਾ ਗਿਆ ਪਰ ਉਸ ਵੱਲੋਂ ਨਿੱਕਾ ਪੈਸਾ ਵੀ ਨਹੀਂ ਦਿੱਤਾ ਗਿਆ।
ਟਰੈਕਟਰ ਅਤੇ ਟਰਾਲੇ 'ਚ ਭਿਆਨਕ ਹਾਦਸਾ, 1 ਦੀ ਮੌਤ
NEXT STORY