ਗੁਰਦਾਸਪੁਰ (ਵਿਨੋਦ)- ਗੁਰਦਾਸਪੁਰ-ਕਲਾਨੌਰ ਰੋਡ ’ਤੇ ਪੈਂਦੇ ਅੱਡਾ ਸਲੀਮਪੁਰ ਦੇ ਨਜ਼ਦੀਕ ਬੀਤੀ ਦੇਰ ਸ਼ਾਮ ਟਰੈਕਟਰ ਟਰਾਲੀ ਤੇ ਮੋਟਰਸਾਈਕਲ ਦੇ ਵਿਚ ਹੋਈ ਟੱਕਰ ’ਚ ਮੋਟਰਸਾਈਕਲ ’ਤੇ ਸਵਾਰ ਦੋ ਵਿਅਕਤੀਆਂ ਵਿਚੋਂ ਇਕ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦੋਂ ਕਿ ਇਕ ਵਿਅਕਤੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਜਿਸ ਨੂੰ ਪਹਿਲਾਂ ਸਿਵਲ ਹਸਪਤਾਲ ਗੁਰਦਾਸਪੁਰ ਦਾਖ਼ਲ ਕਰਵਾਇਆ, ਜਦੋਂ ਕਿ ਹਾਲਤ ਗੰਭੀਰ ਹੋਣ ਦੇ ਕਾਰਨ ਉਸ ਨੂੰ ਅਮ੍ਰਿੰਤਸਰ ਰੈਫਰ ਕਰ ਦਿੱਤਾ ।
ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਸੰਦੀਪ ਕੁਮਾਰ ਪੁੱਤਰ ਕਸ਼ਮੀਰ ਕੁਮਾਰ ਅਤੇ ਰਾਜਿੰਦਰ ਕੁਮਾਰ ਪੁੱਤਰ ਉਮ ਪ੍ਰਕਾਸ਼ ਦੋਵੇਂ ਨਿਵਾਸੀ ਪਿੰਡ ਪੂਰੋਵਾਲ ਆਪਣੇ ਮੋਟਰਸਾਈਕਲ ’ਤੇ ਗੁਰਦਾਸਪੁਰ ਤੋਂ ਆਪਣੇ ਪਿੰਡ ਜਾ ਰਹੇ ਸੀ ਕਿ ਜਦੋਂ ਅੱਡਾ ਸਲੀਮਪੁਰ ਦੇ ਨਜ਼ਦੀਕ ਪਹੁੰਚੇ ਤਾਂ ਅੱਗੋਂ ਆ ਰਹੀ ਟਰੈਕਟਰ ਟਰਾਲੀ ਦੇ ਨਾਲ ਇਨ੍ਹਾਂ ਦੀ ਟੱਕਰ ਹੋ ਗਈ। ਜਿਸ ਨਾਲ ਸੰਦੀਪ ਕੁਮਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦੋਂ ਕਿ ਪਿੱਛੇ ਬੈਠਾ ਰਾਜਿੰਦਰ ਕੁਮਾਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਜਿਸ ਨੂੰ ਪਹਿਲਾਂ ਗੁਰਦਾਸਪੁਰ ਹਸਪਤਾਲ ਦਾਖ਼ਲ ਕਰਵਾਇਆ ਗਿਆ ਪਰ ਹਾਲਤ ਗੰਭੀਰ ਹੋਣ ਤੇ ਡਾਕਟਰਾਂ ਨੇ ਉਸ ਨੂੰ ਅਮ੍ਰਿੰਤਸਰ ਰੈਫਰ ਕਰ ਦਿੱਤਾ। ਦੂਜੇ ਪਾਸੇ ਸਬੰਧਤ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਵਾਲਿਆਂ ਦੇ ਹਵਾਲੇ ਕਰ ਦਿੱਤੀ।
ਸੀਨੀਅਰ ਅਕਾਊਂਟੈਂਟ ਨੇ ਦਫਤਰ ਦੀ ਬਿਲਡਿੰਗ ਤੋਂ ਛਾਲ ਮਾਰ ਕੇ ਦਿੱਤੀ ਜਾਨ (ਵੀਡੀਓ)
NEXT STORY