ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) (ਮਨੋਰੰਜਨ)-ਸੀ.ਆਈ.ਏ. ਸਟਾਫ ਨਵਾਂਸ਼ਹਿਰ ਪੁਲਸ ਨੇ ਇਕ ਮਾਰੂਤੀ ਕਾਰ ਵਿਚ ਸਵਾਰ ਦੋ ਲੋਕਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਤੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਸ ਨੇ ਦੋਵਾਂ ਦੋਸ਼ੀਆਂ ਖਿਲਾਫ ਥਾਣਾ ਸਦਰ ਨਵਾਂਸ਼ਹਿਰ ਵਿਚ ਐਨ.ਡੀ.ਪੀ.ਐ. ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ। ਇਥੇ ਅਦਾਲਤ ਨੇ ਉਨ੍ਹਾਂ ਨੂੰ ਨਿਆਇਕ ਹਿਰਾਸਤ 'ਤੇ ਜੇਲ ਭੇਜ ਦਿੱਤਾ।
ਮਾਮਲੇ ਦੇ ਜਾਂਚ ਅਧਿਕਾਰੀ ਏ.ਐਸ.ਆਈ. ਸੁਖਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ 'ਚ ਪੁਲਸ ਪਾਰਟੀ ਨੇ ਪਿੰਡ ਪੱਲੀ ਉੱਚੀ ਨਾਕਾ ਲਗਾਇਆ ਹੋਇਆ ਸੀ ਕਿ ਇਸੇ ਦੌਰਾਨ ਇਕ ਮਾਰੂਤੀ ਕਾਰ 'ਚ ਸਵਾਰ ਦੋ ਲੋਕਾਂ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਪਾਸੋਂ 10-10 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਦੋਵਾਂ ਦੋਸ਼ੀਆਂ ਦੀ ਪਛਾਣ ਸੁਰਜੀਤ ਤੇ ਓਂਕਾਰ ਦੇ ਰੂਪ 'ਚ ਹੋਈ ਹੈ।
ਭਿਆਨਕ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
NEXT STORY