ਤਰਨਤਾਰਨ (ਹੀਰਾ)- ਸ਼੍ਰੀ ਦਰਬਾਰ ਸਾਹਿਬ ਤਰਨਤਾਰਨ ਤੋਂ ਮੱਥਾ ਟੇਕ ਕੇ ਵਾਪਸ ਜਾ ਰਹੀ ਔਰਤ ਦਾ ਪਰਸ ਝਪਟਣ ਵਾਲੇ ਮੋਟਰਸਾਈਕਲ ਸਵਾਰਾਂ ਨੂੰ ਥਾਣਾ ਸਿਟੀ ਤਰਨਤਾਰਨ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਬਲਜੀਤ ਕੌਰ ਪਤਨੀਕੁਲਵੰਤ ਸਿੰਘ ਵਾਸੀ ਫਤਿਆਬਾਦ ਨੇ ਪੁਲਸ ਨੂੰ ਕੀਤੀ ਸ਼ਿਕਾਇਤ ਵਿਚ ਦੱਸਿਆ ਕਿ ਉਹ ਦਵਾਈ ਲੈਣ ਲਈ ਸਿਵਲ ਹਸਪਤਾਲ ਤਰਨਤਾਰਨ ਆਈ ਸੀ ਅਤੇ ਬਾਅਦ ਵਿਚ ਸ਼੍ਰੀ ਦਰਬਾਰ ਸਾਹਿਬ ਤਰਨਤਾਰਨ ਵਿਖੇ ਮੱਥਾਟੇਕਣ ਚਲੀ ਗਈ। ਜਦ ਉਹ ਗੁਰਦੁਆਰਾ ਸਾਹਿਬ ਤੋਂ ਵਾਪਸ ਆਪਣੇ ਘਰ ਆ ਰਹੀ ਸੀ ਤਾਂ ਇਕ ਮੋਟਰਸਾਈਕਲ ਨੰਬਰ ਪੀ.ਬੀ.46.ਡੀ.0673 ਜਿਸ ਤੇ ਦੋ ਨੌਜਵਾਨ ਸਵਾਰ ਸਨ, ਉਸ ਕੋਲ ਆਏ ਅਤੇ ਪਰਸ ਖੋਹ ਕੇ ਫਰਾਰ ਹੋ ਗਏ। ਉਸ ਨੇ ਤੁਰੰਤ ਪੁਲਸ ਨੂੰ ਕਰ ਦਿੱਤੀ।
ਇਸ ਸਬੰਧੀ ਏ.ਐਸ.ਆਈ. ਸੁਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਤੁਰੰਤ ਕਾਰਵਾਈ ਕਰਦਿਆਂ ਉਕਤ ਮੋਟਰ ਸਾਈਕਲ ਸਵਾਰ ਨੌਜਵਾਨਾਂ ਨੂੰ ਕਾਬੂ ਕਰ ਲਿਆ। ਜਿਨ੍ਹਾਂ ਦੀ ਪਛਾਣ ਸੁਖਦੇਵ ਸਿੰਘ ਪੁੱਤਰ ਸਰਦੂਲ ਸਿੰਘ ਵਾਸੀ ਪੰਡੋਰੀ ਗੋਲਾ ਅਤੇ ਸੇਵਕ ਪੁੱਤਰ ਗਿਆਨ ਵਾਸੀ ਪਿੰਡ ਭੁੱਲਰ ਵਜੋਂ ਹੋਈ। ਉਕਤ ਵਿਅਕਤੀਆਂ ਦੇ ਖਿਲਾਫ ਧਾਰਾ 382 ਆਈ.ਪੀ.ਸੀ. ਅਧੀਨ ਕੇਸ ਦਰਜ ਕਰਕੇਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵੱਡੀ ਮਾਤਰਾਂ ਵਿਚ ਚਰਸ ਸਮੇਤ ਦੋ ਗ੍ਰਿਫ਼ਤਾਰ
NEXT STORY