ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) (ਤ੍ਰਿਪਾਠ)-ਵਧੀਕ ਜ਼ਿਲਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਬੱਚਿਆਂ ਦੀ ਸੁਰੱਖਿਆ ਸਬੰਧੀ ਕਾਨੂੰਨ ਤਹਿਤ ਇਕ ਵਿਅਕਤੀ ਨੂੰ ਦੋਸ਼ੀ ਕਰਾਰ ਦਿੰਦੇ ਹੋਏ 5 ਸਾਲ ਦੀ ਕੈਦ ਅਤੇ 5 ਹਾਜ਼ਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਮਿਲੀ ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਸੁਨੀਲ ਕੁਮਾਰ ਵਾਸੀ ਤੂਰ ਕਾਲੋਨੀ ਮੂਲ ਵਾਸੀ ਬਿਹਾਰ ਨੇ ਥਾਣਾ ਸਿਟੀ ਨਵਾਂਸ਼ਹਿਰ ਵਿੱਖੇ ਦਿੱਤੀ ਸ਼ਿਕਾਇਤ ਵਿਚ ਗੁਆਂਢੀ ਸੁਨੀਲ ਵਲੋਂ ਉਸਦੀ 6 ਸਾਲ ਦੀ ਲੜਕੀ ਨਾਲ ਜਬਰ-ਜ਼ਨਾਹ ਦੀ ਕੋਸ਼ਿਸ ਕਰਨ ਦੀ ਸ਼ਿਕਾਇਤ ਦਿੱਤੀ ਸੀ।
ਪੁਲਸ ਵਲੋਂ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਇਸ ਸਬੰਧੀ ਥਾਣਾ ਸਿਟੀ ਵਿੱਖੇ ਐਫ.ਆਈ.ਆਰ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ। ਉਕਤ ਮਾਮਲੇ ਦੀ ਸੁਣਵਾਈ ਕਰਦਿਆ ਵਧੀਕ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਵਲੋਂ ਦੋਸ਼ੀ ਦੇ ਦੋਸ਼ ਸਿੱਧ ਹੋਣ 'ਤੇ ਦੋਸ਼ੀ ਸੁਨੀਲ ਕੁਮਾਰ ਨੂੰ 5 ਸਾਲ ਦੀ ਕੈਦ ਅਤੇ 5 ਹਜ਼ਾਰ ਰੁਪਏ ਜੁਰਮਾਨਾ ਦੀ ਸਜਾ ਸੁਣਾਈ ਹੈ। ਜੁਰਮਾਨਾ ਨਾ ਦੇਣ ਦੀ ਸੂਰਤ ਵਿਚ ਦੋਸ਼ੀ ਨੂੰ 1 ਮਹੀਨਾ ਹੋਰ ਕੈਦ ਭੁਗਤਣੀ ਹੋਵੇਗੀ।
ਟਰੇਨ ਹੇਠਾਂ ਆ ਕੇ ਨੌਜਵਾਨ ਵਪਾਰੀ ਦੀ ਰਹੱਸਮਈ ਹਾਲਤ 'ਚ ਦਰਦਨਾਕ ਮੌਤ
NEXT STORY