ਨਵੀਂ ਦਿੱਲੀ— ਮਹਾਰਾਸ਼ਟਰ ਵਿਧਾਨ ਸਭਾ ਚੋਣਾਂ 'ਚ ਵੱਡੀ ਜਿੱਤ ਹਾਸਲ ਕਰਨ ਤੋਂ ਬਾਅਦ ਕੇਂਦਰੀ ਸੜਕ ਟਰਾਂਸਪੋਰਟ ਮੰਤਰੀ ਨੀਤਿਨ ਗਡਕਰੀ ਨੂੰ ਰਾਜ ਦਾ ਨਵਾਂ ਮੁੱਖ ਮੰਤਰੀ ਬਣਾਏ ਜਾਣ ਦੀ ਮੰਗ ਦੌਰਾਨ ਗਡਕਰੀ ਨੇ ਅੱਜ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨਾਲ ਮੁਲਾਕਾਤ ਕੀਤੀ। ਭਾਜਪਾ ਦੇ ਸੂਤਰਾਂ ਨੇ ਦੱਸਿਆ ਕਿ ਦੋਵਾਂ ਨੇਤਾਵਾਂ ਵਿਚਾਲੇ ਕਰੀਬ ਅੱਧੇ ਘੰਟੇ ਤੱਕ ਚੱਲੀ ਇਸ ਬੈਠਕ 'ਚ ਮਹਾਰਾਸ਼ਟਰ ਲਈ ਪਾਰਟੀ ਦੀ ਰਣਨੀਤੀ 'ਤੇ ਚਰਚਾ ਹੋਈ। ਦੋਵਾਂ ਨੇਤਾਵਾਂ ਵਿਚਾਲੇ ਹੋਈ ਇਸ ਮੁਲਾਕਾਤ ਨੂੰ ਬੇਹਦ ਅਹਿਮ ਮੰਨਿਆ ਜਾ ਰਿਹਾ ਹੈ। ਮੁਲਾਕਾਤ ਤੋਂ ਬਾਅਦ ਗਡਕਰੀ ਨਾਗਪੁਰ ਦੇ ਲਈ ਰਵਾਨਾ ਹੋ ਗਏ ਜਿੱਥੇ ਆਰ.ਐਸ.ਐਸ. ਦੇ ਸੀਨੀਅਰ ਨੇਤਾਵਾਂ ਨਾਲ ਮੁਲਾਕਾਤ ਕਰਕੇ ਰਾਜ 'ਚ ਸਰਕਾਰ ਬਣਾਉਣ ਦੇ ਮੁੱਦੇ 'ਤੇ ਗੱਲਬਾਤ ਕਰਨਗੇ। ਮੁੱਖ ਮੰਤਰੀ ਦੇ ਸਬੰਧ 'ਚ ਪੁੱਛੇ ਜਾਣ 'ਤੇ ਗਡਕਰੀ ਨੇ ਕਿਹਾ ਕਿ ਮਹਾਰਾਸ਼ਟਰ 'ਚ ਸਾਨੂੰ ਪਹਿਲੀ ਵਾਰ ਇੰਨੀ ਵੱਡੇ ਸਫਲਤਾ ਮਿਲੀ ਹੈ ਜਿਸ ਨਾਲ ਵਰਕਰਾਂ 'ਚ ਕਾਫੀ ਉਤਸ਼ਾਹ ਹੈ। ਜ਼ਿਕਰਯੋਗ ਹੈ ਕਿ ਕੇਂਦਰੀ ਮੰਤਰੀ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਉਹ ਰਾਜ ਦੀ ਰਾਜਨੀਤੀ 'ਚ ਵਾਪਸ ਨਹੀਂ ਪਰਤਣਾ ਚਾਹੁੰਦੇ ਅਤੇ ਦਿੱਲੀ 'ਚ ਖੁਸ਼ ਹਨ।
ਆਗਰਾ ਦੇ ਹੋਟਲ 'ਚ ਬ੍ਰਿਟਿਸ਼ ਜੋੜੇ ਦੀਆਂ ਲਾਸ਼ਾਂ ਮਿਲੀਆਂ
NEXT STORY