ਈਰਾਨ ਦੇ ਸਰਵ ਉੱਚ ਨੇਤਾ ਅਯਾਤੁਲਾ ਅਲੀ ਖਾਮੇਨੀ ਨੇ ਦੇਸ਼ ਦੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਤੇਲ ਨਾਲ ਹੋਣ ਵਾਲੀ ਆਮਦਨ 'ਤੇ ਦੇਸ਼ ਦੀ ਨਿਰਭਰਤਾ ਘਟਾਉਣ ਅਤੇ ਘਰੇਲੂ ਯੋਗਤਾ 'ਤੇ ਅਰਥਵਿਵਸਥਾ ਦਾ ਪ੍ਰਬੰਧਨ ਕਰਨ ਲਈ ਯੋਜਨਾਵਾਂ ਬਣਾਉਣ। ਉਨ੍ਹਾਂ ਇਹ ਵੀ ਕਿਹਾ ਕਿ ਤੇਲ ਦੀ ਆਮਦਨ ਦੇ ਆਧਾਰ 'ਤੇ ਦੇਸ਼ ਦੇ ਆਰਥਿਕ ਵਿਕਾਸ ਦੀ ਯੋਜਨਾ ਬਣਾਉਣਾ ਖਤਰੇ ਤੋਂ ਖਾਲੀ ਨਹੀਂ ਹੈ। ਜ਼ਿਕਰਯੋਗ ਹੈ ਕਿ ਕੌਮਾਂਤਰੀ ਤੇਲ ਮੁੱਲ ਵਿਚ ਬੀਤੇ ਕੁਝ ਦਿਨਾਂ ਵਿਚ 25 ਫੀਸਦੀ ਗਿਰਾਵਟ ਦਰਜ ਕੀਤੀ ਜਾ ਚੁੱਕੀ ਹੈ। ਵੀਰਵਾਰ ਨੂੰ ਓਪੇਕ ਤੇਲ ਕੀਮਤ 81.67 ਡਾਲਰ ਪ੍ਰਤੀ ਬੈਰਲ ਰਹੀ ਹੈ। ਜਦੋਂਕਿ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲਾ ਦੇ ਅਧੀਨ ਪੈਟਰੋਲੀਅਮ ਨਿਯੋਜਨ ਵਲੋਂ ਕੱਚੇ ਤੇਲ ਦੀ ਕੌਮਾਂਤਰੀ ਕੀਮਤ 83.61 ਡਾਲਰ (5,120.28 ਰੁਪਏ) ਪ੍ਰਤੀ ਬੈਰਲ ਰਹੀ ਹੈ।
ਜੈੱਟ ਏਅਰਵੇਜ਼ ਦੇ ਉੱਚ ਅਧਿਕਾਰੀ ਦਾ ਅਸਤੀਫਾ
NEXT STORY