ਮਿਲਾਨ-(ਸਾਬੀ ਚੀਨੀਆ)-ਗੁਰਦੁਆਰਾ ਸਿੰਘ ਸਭਾ ਫੋਦੀ ਦੀ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਲਾਨਾ ਨਗਰ ਕੀਰਤਨ ਸਜਾਏ ਗਏ। ਗੁਰਦਿੱਤਾ ਗੱਦੀ ਦਿਵਸ ਨੂੰ ਸਮਰਪਤ ਸਜਾਏ ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਨਿਸ਼ਾਨਚੀ ਸਿੰਘ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਹੋਈ। ਸ਼ਹਿਰ ਦੇ ਵੱਖ-ਵੱਖ ਚੌਕਾਂ ਅਤੇ ਰਸਤਿਆਂ 'ਚੋਂ ਪਰਿਕਰਮਾ ਕਰਦੇ ਹੋਏ ਨਗਰ ਕੀਰਤਨ ਮੇਨ ਚੌਕ ਵਿਖੇ ਪੁੱਜਣ 'ਤੇ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਸੁਆਗਤ ਕੀਤਾ ਗਿਆ, ਜਿਥੇ ਸੁਜਾਈ ਸਟੇਜ ਤੋਂ ਪੁੱਜੇ ਹੋਏ ਰਾਗੀ, ਢਾਡੀ ਤੇ ਕਵੀਸ਼ਰੀ ਵਾਲੇ ਜੱਥਿਆਂ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ ਖਾਸ ਤੌਰ 'ਤੇ ਪੁੱਜੇ ਢਾਡੀ ਕਲਾ ਦੇ ਮਾਹਿਰ ਭਾਈ ਮੇਜਰ ਸਿੰਘ ਬੇਰਗਾਮੋ ਵਾਲਿਆਂ ਦੇ ਜੱਥੇ ਨੇ ਆਈਆਂ ਸੰਗਤਾਂ ਨਾਲ ਸਿੱਖ ਇਤਿਹਾਸ ਸਾਂਝਾ ਕਰਦੇ ਹੋਏ ਭਰਵੀ ਹਾਜ਼ਰੀ ਲਗਾਈ।
ਨੌਜਵਾਨਾਂ ਵਲੋਂ ਗੁਰੂ ਸਾਹਿਬ ਦੇ ਸਤਿਕਾਰ ਨੂੰ ਵੇਖਦੇ ਹੋਏ ਰਸਤਿਆਂ ਦੀ ਸਫਾਈ ਕਰਨ ਤੇ ਫੁੱਲਾਂ ਦੀ ਸੇਵਾ ਕੀਤੀ ਗਈ । ਨੇੜਲੇ ਗੁਰਦੁਆਰਾ ਸਿੰਘ ਸਭਾ ਸੰਨਵੀਤੋ , ਗੁਰਦੁਆਰਾ ਸਿੰਘ ਸਭਾ ਸਬਾਊਦੀਆ , ਗੁਰਦੁਆਰਾ ਭਗਤ ਰਵਿਦਾਸ ਸਿੰਘ ਸਭਾ ਲਵੀਨੀਓ ਅਤੇ ਗੁਰਦੁਆਰਾ ਹਰਿਗੋਬਿੰਦ ਸੇਵਾ ਸੁਸਾਇਟੀ ਲਾਦੀਸਪੋਲੀ ਤੇ ਤਰਸੇਮ ਸਿੰਘ ਜਲਾਲਪੁਰ ਦੀ ਅਗਵਾਈ ਹੇਠ ਕਾਂਪੋਵਾਸੋ ਤੋਂ ਪੁੱਜੀਆਂ ਹੋਈਆਂ ਸੰਗਤਾਂ ਨੇ ਨਗਰ ਕੀਰਤਨ ਦੀਆਂ ਰੌਣਕਾਂ ਨੂੰ ਚਾਰ ਚੰਨ ਲਾਏ। ਬਾਬਾ ਦੀਪ ਸਿੰਘ ਗਤਕਾ ਅਕਾਦਮੀ ਪੋਰਦੀਨੋਨੇ ਦੇ ਸਿੰਘਾਂ ਨੇ ਗਤਕੇ ਦੇ ਜੌਹਰ ਵਿਖਾਏ । ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਈਆਂ ਹੋਈਆਂ ਸ਼ਖਸ਼ੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ । ਨਗਰ ਕੀਰਤਨ ਨੂੰ ਸਫਲਤਾਪੂਰਵਕ ਢੰਗ ਨਾਲ ਕਰਵਾਉਣ ਲਈ ਇਟਾਲੀਅਨ ਪ੍ਰਸ਼ਾਸਨ ਵਲੋਂ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਗਿਆ।
ਗੁਰਦੁਆਰਾ ਸਿੰਘ ਸਭਾ ਨੋਵੇਲਾਰਾ ਨੇ ਟੂਰਨਾਮੈਂਟ ਕਰਵਾ ਕੇ ਕੀਤੀ ਚੰਗੀ ਸ਼ੁਰੂਆਤ
NEXT STORY