ਤਰਨਤਾਰਨ (ਹੀਰਾ)-ਜ਼ਿਲ੍ਹਾ ਤਰਨਤਾਰਨ ਦੇ ਐੱਸ.ਐੱਸ.ਪੀ. ਮਨਮੋਹਨ ਕੁਮਾਰ ਸ਼ਰਮਾ ਵੱਲੋਂ ਨਸ਼ਿਆਂ ਦੇ ਸੌਦਾਗਰਾਂ ਖਿਲਾਫ ਵਿੱਢੀ ਹੋਈ ਮੁਹਿੰਮ ਅਤੇ ਐੱਸ.ਪੀ. (ਡੀ) ਰਸ਼ਪਾਲ ਸਿੰਘ ਘੁੰਮਣ ਦੇ ਦਿਸ਼ਾ ਨਿਰਦੇਸ਼ਾਂ ’ਤੇ ਜ਼ਿਲ੍ਹਾ ਤਰਨਤਾਰਨ ਦੇ ਵੱਖ ਵੱਖ ਥਾਣਿਆਂ ਦੀ ਪੁਲਸ ਨੇ ਨਸ਼ੀਲੇ ਪਾਊਡਰ ਸਮੇਤ ਤਿੰਨ ਅਨਸਰਾਂ ਨੂੰ ਕਾਬੂ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਿਟੀ ਤਰਨਤਾਰਨ ਦੇ ਏ.ਐਸ.ਆਈ.ਪਰਮਦੀਪ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਪੁਲ ਸੂਆ ਠੱਠੀ ਤੋਂ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ। ਜਿਸ ਦੀ ਤਲਾਸ਼ੀ ਲੈਣ ’ਤੇ ਉਸ ਕੋਲੋਂ 200 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ।
ਪੁੱਛ-ਗਿੱਛ ਦੌਰਾਨ ਉਕਤ ਵਿਅਕਤੀ ਦੀ ਪਛਾਣ ਦਿਲਬਾਗ ਸਿੰਘ ਉਰਫ ਬਾਗਾ ਪੁੱਤਰ ਸਕੱਤਰ ਸਿੰਘ ਵਾਸੀ ਗੋਹਲਵੜ ਵਜੋਂ ਹੋਈ। ਇਸੇ ਤਰ੍ਹਾਂ ਥਾਣਾ ਸਦਰ ਤਰਨਤਾਰਨ ਦੇ ਏ.ਐਸ.ਆਈ. ਕੁਲਵਿੰਦਰ ਸਿੰਘ ਨੇ ਗਸ਼ਤ ਦੌਰਾਨ ਪਿੰਡ ਸੰਘੇ ਤੋਂ ਪਰਮਜੀਤ ਕੁਮਾਰ ਪੁੱਤਰ ਜੋਗਿੰਦਰਪਾਲ ਵਾਸੀ ਲਾਲਪੁਰਾ ਨੂੰ 100 ਗ੍ਰਾਮ ਨਸ਼ੀਲੇ ਪਾਊਡਰ ਅਤੇ ਥਾਣਾ ਵਲਟੋਹਾ ਅਧੀਨ ਆਉਂਦੇ ਚੌਂਕੀ ਘਰਿਆਲਾ ਦੇ ਏ.ਐਸ.ਆਈ. ਸਾਰਜ ਸਿੰਘ ਨੇ ਤਲਵੰਡੀਸੋਭਾ ਸਿੰਘ ਤੋਂ ਸੰਦੀਪ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਤਲਵੰਡੀ ਸੋਭਾ ਸਿੰਘ ਨਾਮੀ ਵਿਅਕਤੀ ਨੂੰ 150 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਗ੍ਰਿਫਤਾਰ ਕੀਤਾ। ਪੁਲਸ ਵੱਲੋਂ ਕਾਬੂ ਕੀਤੇ ਉਪਰੋਕਤ ਵਿਅਕਤੀਆਂ ਦੇ ਖਿਲਾਫ ਐੱਨ.ਡੀ.ਪੀ.ਐੱਸ. ਐਕਟ ਧਾਰਾ 22/61/85 ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
ਕਾਂਗਰਸੀਆਂ ਨੇ ਬਾਜਵਾ ਨੂੰ ਕੀਤਾ 'ਡਿਸਟਰਬ' (ਵੀਡੀਓ)
NEXT STORY