ਲੁਧਿਆਣਾ : ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਆਪਣਾ ਗਾਂਧੀ ਪ੍ਰੇਮ ਜ਼ਾਹਿਰ ਕਰਦਿਆਂ ਸੋਨੀਆ ਅਤੇ ਰਾਹੁਲ ਗਾਂਧੀ ਨੂੰ ਪਾਰਟੀ ਦੀ ਕਮਾਨ ਦੇਣ ਦੀ ਵਕਾਲਤ ਕੀਤੀ ਹੈ। ਲੁਧਿਆਣਾ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਜਵਾ ਨੇ ਸਾਬਕਾ ਕੇਂਦਰੀ ਮੰਤਰੀ ਪੀ. ਚਿਦੰਬਰਮ ਦੇ ਉਸ ਬਿਆਨ ਨੂੰ ਨਿੱਜੀ ਦੱਸਿਆ ਹੈ ਜਿਸ ਵਿਚ ਉਨ੍ਹਾਂ ਗੈਰ ਗਾਂਧੀ ਨੇਤਾ ਦੇ ਹੱਥ ਪਾਰਟੀ ਦੀ ਅਗਵਾਈ ਕਰਵਾਉਣ ਦੀ ਗੱਲ ਕੀਤੀ ਸੀ। ਬਾਜਵਾ ਨੇ ਕਿਹਾ ਕਿ ਸਾਰੀ ਕਾਂਗਰਸ ਪਾਰਟੀ ਅੱਜ ਵੀ ਗਾਂਧੀ ਪਰਿਵਾਰ ਨਾਲ ਖੜੀ ਹੈ।
ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਕਾਂਗਰਸ ਦੇ ਸੀਨੀਅਰ ਆਗੂ ਪੀ. ਚਿਦੰਬਰਮ ਨੇ ਪਾਰਟੀ ਪ੍ਰਧਾਨ ਬਦਲਣ ਦੀ ਗੱਲ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਹੁਣ ਸਮਾਂ ਆ ਗਿਆ ਹੈ ਕਿ ਜਦੋਂ ਕਿਸੇ ਗੈਰ ਗਾਂਧੀ ਆਗੂ ਨੂੰ ਪ੍ਰਧਾਨਗੀ ਦਿੱਤੀ ਜਾਣੀ ਚਾਹੀਦੀ ਹੈ।
ਚੰਡੀਗੜ੍ਹ ਨੂੰ ਲੈ ਕੇ ਕਾਂਗਰਸ ਨੇ ਕੀਤਾ ਧੋਖਾ : ਬਾਦਲ (ਵੀਡੀਓ)
NEXT STORY