ਵਿਦੇਸ਼ੀ ਕੰਪਨੀਆਂ ਰੋਜ਼ਗਾਰ ਦੇਣ 'ਚ ਵੀ ਕਰਦੀਆਂ ਹਨ ਆਨਾਕਾਨੀ
ਜਲੰਧਰ (ਧਵਨ)- ਅਮਰੀਕਾ ਦੇ ਨਿਊ ਜਰਸੀ ਸ਼ਹਿਰ ਵਿਚ ਵਸੇ ਪ੍ਰਵਾਸੀ ਪੰਜਾਬੀ ਪ੍ਰਭਜੀਤ ਸਿੰਘ ਨੇ ਕਿਹਾ ਹੈ ਕਿ ਅਮਰੀਕਾ ਵਿਚ ਸਿੱਖ ਭਾ ਈਚਾਰਾ ਆਪਣੀ ਵੱਖਰੀ ਪਛਾਣ ਕਾਰਨ ਸਤਾਇਆ ਜਾ ਰਿਹਾ ਹੈ।
ਅੱਜ ਇਥੇ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰੇ ਦਾ ਪਹਿਰਾਵਾ ਅਤੇ ਦਿਖ ਕਈ ਵਾਰ ਮੁਸਲਿਮ ਭਾਈਚਾਰੇ ਨਾਲ ਕਾਫੀ ਹੱ ਦ ਤਕ ਰਲਦਾ-ਮਿਲਦਾ ਹੁੰਦਾ ਹੈ। ਇਸ ਲਈ ਅਮਰੀਕੀ ਲੋਕ ਸਿੱਖਾਂ ਨੂੰ ਮੁਸਲਿਮ ਭਾਈਚਾਰੇ ਨਾਲ ਸੰਬੰਧਤ ਸਮਝਦੇ ਹੋਏ ਉਨ੍ਹਾਂ ਨਾਲ ਭੇਦਭਾਵ ਸ਼ੁਰੂ ਕਰ ਦਿੰਦੇ ਹਨ। ਉਨ੍ਹਾਂ ਕਿਹਾ ਕਿ ਅਮਰੀਕਾ ਵਿਚ 9/11 ਨੂੰ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਸਿੱਖ ਭਾਈਚਾਰੇ ਨੂੰ ਵਧੇਰੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਮਰੀਕੀ ਸਰਕਾਰ ਵਲੋਂ ਕੀਤੇ ਜਾ ਰਹੇ ਯਤਨਾਂ ਦੇ ਬਾਵਜੂਦ ਇਹ ਸਮੱਸਿਆ ਹੱਲ ਨਹੀਂ ਹੋ ਰਹੀ।
ਉਨ੍ਹਾਂ ਦੱਸਿਆ ਕਿ ਰੋਜ਼ਗਾਰ ਦੀ ਤਲਾਸ਼² ਵਿਚ ਆਉਣ ਵਾਲੇ ਸਿੱਖ ਨੌਜਵਾਨਾਂ ਨੂੰ ਕਈ ਵਾਰ ਅਮਰੀਕੀ ਤੇ ਹੋਰ ਕੰਪਨੀਆਂ ਮੁਸਲਿਮ ਭਾਈਚਾਰੇ ਨਾਲ ਸੰਬੰਧਤ ਸਮਝ ਕੇ ਰੋਜ਼ਗਾਰ ਦੇਣ ਤੋਂ ਇਨਕਾਰ ਕਰ ਦਿੰਦਿਆਂ ਹਨ ਅਤੇ ਕਈ ਵਾਰ ਤਾਂ ਇਨ੍ਹਾਂ ਨੌਜਵਾਨਾਂ ਨਾਲ ਮਾੜਾ ਵਤੀਰਾ ਅਖਤਿਆਰ ਕੀਤਾ ਜਾਂਦਾ ਹੈ।
ਪ੍ਰਭਜੀਤ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲੋਂ ਮੰਗ ਕੀਤੀ ਹੈ ਕਿ ਉਹ ਸਿੱਖ ਭਾਈਚਾਰੇ ਦੇ ਮਾਮਲੇ ਨੂੰ ਅਮਰੀਕਾ ਸਰਕਾਰ ਕੋਲ ਉਠਾਉਣ ਕਿਉਂਕਿ ਇਹ ਸਮੱਸਿਆ ਸਿਰਫ ਏਅਰਪੋਰਟ ਤਕ ਹੀ ਸੀਮਿਤ ਨਹੀਂ ਬਲਕਿ ਹੁਣ ਤਾਂ ਰੋਜ਼ਗਾਰ ਨਾਲ ਵੀ ਸਿੱਧੇ ਤੌਰ 'ਤੇ ਜੁੜ ਗਈ ਹੈ। ਉਨ੍ਹਾਂ ਦੱਸਿਆ ਕਿ ਅਮਰੀਕਾ ਵਿਚ 2.1 ਮਿਲੀਅਨ ਭਾਰਤੀ ਵਸੇ ਹੋਏ ਹਨ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਦ ੇਖਦੇ ਹੋਏ ਉੇਨ੍ਹਾਂ ਨਾਲ ਕੀਤੇ ਜਾ ਰਹੇ ਭੇਦਭਾਵ ਨੂੰ ਦੂਰ ਕੀਤਾ ਜਾਣਾ ਚਾਹੀਦਾ ਹੈ।
ਸਰਕਾਰ ਦਾ 'ਦੇਰ ਆਏ ਦਰੁੱਸਤ ਆਏ' ਕਦਮ : ਕਮਲ ਸ਼ਰਮਾ
NEXT STORY