ਨਵਾਂਸ਼ਹਿਰ (ਤ੍ਰਿਪਾਠੀ)-ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕਰੇਸੀ ਇਨਕਲਾਬੀ ਕੇਂਦਰੀ ਪੰਜਾਬ ਅਤੇ ਲੋਕ ਸੰਗਰਾਮ ਮੰਚ ਵਲੋਂ ਸਥਾਨਕ ਚੰਡੀਗੜ੍ਹ ਰੋਡ ਤੇ ਸਥਿਤ ਮਾਤਾ ਵਿੱਦਿਆਵਤੀ ਭਵਨ ਵਿਖੇ ਸਰਕਾਰੀ ਅਤੇ ਨਿੱਜੀ ਜਾਇਦਾਦ ਨੁਕਸਾਨ ਰੋਨੂੰ ਬਿੱਲ 2014 ਖਿਲਾਫ ਇਕ ਕਨਵੈਨਸ਼ਨ ਦਾ ਆਯੋਜਨ ਕੀਤਾ ਗਿਆ। ਐਡਵੋਕੇਟ ਦਲਜੀਤ ਸਿੰਘ, ਇਸਤਰੀ ਜਾਗਰਤੀ ਮੰਚ ਦੀ ਸੂਬਾ ਪ੍ਰਧਾਨ ਗੁਰਬਖਸ਼ ਕੌਰ ਸੰਘਾ,ਹਰੀ ਰਾਮ ਰਸੂਲਪੁਰੀ ਅਤੇ ਕੁਲਵਿੰਦਰ ਸਿੰਘ ਵੜੈਚ ਦੀ ਅਗਵਾਈ ਹੇਠ ਆਯੋਜਿਤ ਜ਼ਿਲਾ ਪੱਧਰੀ ਕਨਵੈਨਸ਼ਨ ਨੂੰ ਸੰਬੋਧਨ ਕਰਦੇ ਹੋਏ ਇਫਟੂ ਦੇ ਸੂਬਾ ਆਗੂ ਕੁਲਵਿੰਦਰ ਸਿੰਘ ਵੜੈਚ ਨੇ ਕਿਹਾ ਕਿ ਇਸ ਕਾਲੇ ਕਾਨੂੰਨ ਦਾ ਵਿਰੋਧ ਕਰਨ ਦੀ ਜ਼ਿੰਮੇਵਾਰੀ ਜਮਹੂਰੀ ਲਹਿਰ ਅਤੇ ਕਿਰਤੀ ਲੋਕਾਂ ਤੇ ਹੈ ਕਿਉਂਕਿ ਇਸਦਾ ਸਭ ਤੋਂ ਵੱਧ ਪ੍ਰਭਾਵ ਆਮ ਲੋਕਾਂ ਦੇ ਲੋਕਤੰਤਰੀ ਅਧਿਕਾਰਾਂ 'ਤੇ ਪੈਣ ਵਾਲਾ ਹੈ।
ਕੁਲਵਿੰਦਰ ਸਿੰਘ ਵੜੈਚ ਨੇ ਕਿਹਾ ਕਿ ਬਾਦਲ ਪਰਿਵਾਰ ਅਤੇ ਉਸਦੇ ਰਿਸ਼ਤੇਦਾਰ ਦੋਵੇਂ ਹੱਥਾਂ ਨਾਲ ਸੂਬੇ ਨੂੰ ਲੁੱਟ ਕੇ ਆਪਣੇ ਘਰ ਭਰਨ 'ਚ ਲੱਗੇ ਹੋਏ ਹਨ, ਜਦੋਂ ਕਿ ਦੂਜੇ ਪਾਸੇ ਪੰਜਾਬ ਦੇ ਆਮ ਲੋਕ ਗਰੀਬੀ ਅਤੇ ਭੁੱਖਮਰੀ ਦੀ ਦਲਦਲ 'ਚ ਧੱਸਦੇ ਜਾ ਰਹੇ ਹਨ। ਇਸ ਮੌਕੇ 'ਤੇ ਪੰਜਾਬ ਸਰਕਾਰ ਦੇ ਖਿਲਾਫ ਸਰਵਸੰਮਤੀ ਨਾਲ ਕਈ ਪ੍ਰਸਤਾਵ ਵੀ ਪੇਸ਼ ਕੀਤੇ ਗਏ। ਸਰਕਾਰ ਤੋਂ ਮੰਗ ਕਰਦੇ ਹੋਏ ਬੁਲਾਰਿਆਂ ਨੇ ਕਿਹਾ ਕਿ ਲੋਕਤੰਤਰੀ ਅਧਿਕਾਰਾਂ ਨੂੰ ਖਤਮ ਕਰਨ ਵਾਲੇ ਇਸ ਕਾਲੇ ਕਾਨੂੰਨ ਨੂੰ ਤੁਰੰਤ ਵਾਪਿਸ ਲਿਆ ਜਾਵੇ ਨਹੀ ਤਾਂ ਵੱਖ-ਵੱਖ ਜੱਥੇਬੰਦੀਆਂ ਦਾ ਮੰਚ ਸੂਬਾ ਸਰਕਾਰ ਖਿਲਾਫ ਤਿੱਖਾ ਸੰਘਰਸ਼ ਕਰਨ ਨੂੰ ਮਜਬੂਰ ਹੋਵੇਗਾ।
ਪੰਜਾਬ ਦੇ 14 ਆਈ. ਏ. ਐੱਸ. ਅਧਿਕਾਰੀਆਂ ਦਾ ਤਬਾਦਲਾ
NEXT STORY