ਸੁਰੱਖਿਆਂ 'ਤੇ ਤਾਇਨਾਤ ਪੁਲਸ ਮੁਲਾਜ਼ਮ ਨੇ ਗੋਲੀ ਚਲਾਈ, ਇਕ ਦਰਜਨ ਦੇ ਕਰੀਬ ਜਖਮੀ
ਡੀ.ਸੀ ਅਤੇ ਐੱਸ.ਐੱਸ.ਪੀ ਸਮੇਤ ਉਚ ਅਧਿਕਾਰੀ ਮੌਕੇ 'ਤੇ ਪਹੁੰਚੇ
ਤਰਨਤਾਰਨ- ਤਰਨਤਾਰਨ ਦੇ ਪਿੰਡ ਜੋਧਪੁਰ ਵਿਖੇ ਦਿਵਯ ਜਯੋਤੀ ਜਾਗਰਣ ਸੰਸਥਾਨ ਦੇ ਚੱਲ ਰਹੇ ਸਤਸੰਗ ਦੌਰਾਨ ਸਿੱਖ ਜਥੇਬੰਦੀਆਂ ਦੇ ਵਰਕਰਾਂ ਅਤੇ ਸੰਸਥਾਨ ਦੇ ਪੈਰੋਕਾਰਾਂ ਵਿਚਾਲੇ ਜ਼ਬਰਦਸਤ ਝੜਪ ਹੋ ਗਈ। ਜਿਸ ਦੌਰਾਨ ਪੁਲਸ ਮੁਲਾਜ਼ਮ ਵਲੋਂ ਗੋਲੀ ਚਲਾਉਣ 'ਤੇ ਅਤੇ ਇੱਟਾਂ ਪੱਥਰ ਵੱਜਣ 'ਤੇ 12 ਦੇ ਕਰੀਬ ਲੋਕ ਦੇ ਜ਼ਖਮੀ ਹੋ ਗਏ। ਮੌਕੇ 'ਤੇ ਪਹੁੰਚੀ ਪੁਲਸ ਟੀਮ ਨੇ ਮਾਮਲਾ ਸ਼ਾਂਤ ਕਰਵਾਇਆ।
ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਦਰ ਅਧੀਨ ਪੈਂਦੇ ਪਿੰਡ ਜੋਧਪੁਰ ਵਿਖੇ ਬਾਅਦ ਦੁਪਹਿਰ 4 ਵਜੇ ਤੋਂ ਸ਼ਾਮ 6 ਵਜੇ ਤੱਕ ਦਿਵਯ ਜਯੋਤੀ ਜਾਗਰਣ ਸੰਸਥਾਨ ਵਲੋਂ ਪਿੰਡ ਦੇ ਇਕ ਵਿਅਕਤੀ ਦੇ ਘਰ ਸਤਸੰਗ ਦਾ ਪ੍ਰੋਗਰਾਮ ਸੀ ਅਤੇ ਪਹਿਲਾਂ ਤੋਂ ਹੀ ਸ੍ਰੀ ਗੁਰਦੁਆਰਾ ਸਾਹਿਬ ਵਿਖੇ ਇਕੱਠੇ ਹੋਏ ਸਿੱਖ ਜਥੇਬੰਦੀਆਂ ਦੇ ਸੈਂਕੜੇ ਵਰਕਰ ਜਿਹੜੇ ਕਿ ਇਸ ਸਤਸੰਗ ਦਾ ਵਿਰੋਧ ਕਰ ਰਹੇ ਸਨ। ਸਿੱਖ ਜਥੇਬੰਦੀਆਂ ਦੀ ਅਗਵਾਈ ਭਾਈ ਵਜੀਰ ਸਿੰਘ, ਭਾਈ ਅਮਰੀਕ ਸਿੰਘ, ਭਾਈ ਬਲਵੰਤ ਸਿੰਘ ਕਰ ਰਹੇ ਸਨ। ਸਿੱਖ ਜਥੇਬੰਦੀਆਂ ਦਾ ਦੋਸ਼ ਹੈ ਕਿ ਝੜਪ ਹੋਣ ਤੋਂ ਪਹਿਲਾਂ ਅਸੀਂ ਸ਼ਾਂਤਮਈ ਢੰਗ ਨਾਲ ਵਾਪਸ ਆਪਣੇ ਘਰਾਂ ਨੂੰ ਜਾ ਰਹੇ ਸੀ ਪਰ ਰਸਤੇ ਵਿਚ ਇਨ੍ਹਾਂ ਦਾ ਸਤਸੰਗ ਚਲ ਰਿਹਾ ਸੀ, ਜਿਨ੍ਹਾਂ ਨੇ ਸਾਡੇ 'ਤੇ ਹਮਲਾ ਕਰ ਦਿੱਤਾ, ਜਦੋਂ ਕਿ ਦਿਵਯ ਜਯੋਤੀ ਜਾਗਰਣ ਸੰਸਥਾਨ ਦੇ ਵਰਕਰਾਂ ਦਾ ਕਹਿਣਾ ਹੈ ਕਿ ਸਾਡਾ ਸਤਸੰਗ ਚਲ ਰਿਹਾ ਸੀ ਅਤੇ ਸਤਸੰਗ ਨੂੰ ਥੋੜਾ ਸਮਾਂ ਹੋਇਆ ਸੀ ਤਾਂ ਸਿੱਖ ਜਥੇਬੰਦੀਆਂ ਨੇ ਸਤਸੰਗ ਵਾਲੀ ਥਾਂ 'ਤੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਬੜੀ ਮੁਸ਼ਕਲ ਨਾਲ ਅਸੀਂ ਇਕੱਠੇ ਹੋ ਕੇ ਇਸ ਹਮਲੇ ਦਾ ਜਵਾਬ ਦੇ ਕੇ ਆਪਣੀ ਜਾਨ ਬਚਾਈ। ਪੁਲਸ ਨੇ ਦੋਵਾਂ ਧਿਰਾਂ ਨੂੰ ਸ਼ਾਂਤ ਕਰਵਾ ਦਿੱਤਾ ਅਤੇ ਦੋਵਾਂ ਧਿਰਾਂ ਦੇ ਬਿਆਨਾਂ ਨੂੰ ਕਲਮਬੰਦ ਕਰ ਲਿਆ ਹੈ।
ਅਗਵਾ ਕਾਂਡ ਵਿਰੋਧੀ ਐਕਸ਼ਨ ਕਮੇਟੀ ਨੇ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ
NEXT STORY