ਮੁੰਬਈ- ਬਾਲੀਵੁੱਡ ਦੇ ਬਾਦਸ਼ਾਹ ਅਮਿਤਾਭ ਬੱਚਨ ਵੀ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਵੱਛ ਭਾਰਤ ਮੁਹਿੰਮ ਨਾਲ ਜੁੜ ਗਏ ਹਨ। ਬਿਗ ਬੀ ਨੇ ਆਪਣੇ ਟਵਿੱਟਰ ਪੇਜ 'ਤੇ ਸਫਾਈ ਕਰਦੇ ਹੋਏ ਆਪਣੀ ਤਸਵੀਰ ਅਪਲੋਡ ਕੀਤੀ ਹੈ ਇਸ ਤਸਵੀਰ ਦੇ ਨਾਲ ਲਿਖਿਆ ਹੈ ਕਿ ਸਵੱਛ ਭਾਰਤ ਮੁਹਿੰਮ ਨਾਲ ਸਾਰੇ ਲੋਕਾਂ ਨੂੰਜੁੜਨਾ ਚਾਹੀਦਾ। ਦੱਸਿਆ ਜਾਂਦਾ ਹੈ ਕਿ ਇਸ ਮੁਹਿੰਮ ਨਾਲ ਸਚਿਨ ਤੇਂਦੁਲਕਰ, ਸਲਮਾਨ ਖਾਨ ਅਤੇ ਸਾਨੀਆ ਮਿਰਜ਼ਾ ਵਰਗੇ ਸੈਲੇਬਸ ਜੁੜ ਚੁੱਕੇ ਹਨ। ਜ਼ਿਕਰਯੋਗ ਹੈ ਕਿ 2 ਅਕਤਬੂਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਵੱਛ ਭਾਰਤ ਅਭਿਆਨ ਦੀ ਸ਼ੁਰੂਆਤ ਕੀਤੀ ਸੀ। ਰਿਤਿਕ ਰੌਸ਼ਨ, ਸਲਮਾਨ ਖਾਨ, ਅਨਿਲ ਅੰਬਾਨੀ, ਯੋਗਗੁਰੂ ਬਾਬਾ ਰਾਮਦੇਵ ਅਤੇ ਕਾਂਗਰਸ ਨੇਤਾ ਸ਼ਸ਼ੀ ਥੰਰੂਰ ਸਮੇਤ ਕਈ ਲੋਕ ਇਸ ਮੁਹਿੰਮ ਨਾਲ ਜੁੜ ਚੁੱਕੇ ਹਨ।
'ਸੱਤਿਅਮੇਵ ਜਯਤੇ 2' ਦੇ ਬਾਰੇ 'ਚ ਗਲਤ ਜਾਣਕਾਰੀ ਦੇਣ ਵਾਲਾ ਵਿਅਕਤੀ ਗ੍ਰਿਫਤਾਰ
NEXT STORY