ਚੰਡੀਗੜ੍ਹ-ਆਪਣੇ ਪਰਿਵਾਰ ਦੇ ਖਿਲਾਫ ਜਾ ਕੇ ਪ੍ਰੇਮ ਵਿਆਹ ਕਰਨ ਵਾਲੀ ਸੂਫੀ ਗਾਇਕਾ ਜੋਤੀ ਨੂਰਾਂ ਅਤੇ ਉਸ ਦੇ ਪਤੀ ਕੁਨਾਲ ਪਾਸੀ ਨੂੰ ਜੋਤੀ ਦੇ ਪਰਿਵਾਰ ਵਾਲਿਆਂ ਨੇ ਸਵੀਕਾਰ ਕਰ ਲਿਆ ਹੈ। ਪੰਜਾਬ ਅਤੇ ਹਰਿਆਣਾ ਹਾਈਕਰੋਟ ਦੇ ਆਦੇਸ਼ ਤੋਂ ਬਾਅਦ ਪੁਲਸ ਨੇ ਜੋਤੀ ਦੇ ਫਿਰ ਤੋਂ ਬਿਆਨ ਲਏ। ਅਦਾਲਤ ਨੇ ਇਹ ਵੀ ਆਦੇਸ਼ ਦਿੱਤਾ ਕਿ ਜੋਤੀ ਆਪਣੇ ਸਹੁਰੇ ਘਰ ਫਿਲੌਰ ਰਹਿ ਸਕਦੀ ਹੈ। ਇਸ ਦੇ ਨਾਲ ਹੀ ਅਗਲੀ ਸੁਣਵਾਈ ਤੱਕ ਜੋਤੀ ਅਤੇ ਉਸ ਦੇ ਪਤੀ ਕੁਨਾਲ ਪਾਸੀ ਨੂੰ ਸੁਰੱਖਿਆ ਦੇਣ ਦਾ ਹੁਕਮ ਵੀ ਅਦਾਲਤ ਨੇ ਦਿੱਤਾ। ਜ਼ਿਕਰਯੋਗ ਹੈ ਕਿ ਥੋੜੇ ਹੀ ਸਮੇਂ 'ਚ ਸੂਫੀ ਗਾਇਕੀ ਦੇ ਖੇਤਰ 'ਚ ਆਪਣੀ ਵੱਖਰੀ ਪਛਾਣ ਬਣਾ ਚੁੱਕੀ ਜੋਤੀ ਨੂਰਾਂ ਨੇ ਆਪਣੇ ਪਰਿਵਾਰ ਦੇ ਖਿਲਾਫ ਜਾ ਕੇ ਕੁਨਾਲ ਪਾਸੀ ਨਾਲ ਪ੍ਰੇਮ ਵਿਆਹ ਕਰ ਲਿਆ ਸੀ। ਜੋਤੀ ਨੇ ਇਹ ਵੀ ਕਿਹਾ ਸੀ ਕਿ ਉਸ ਨੂੰ ਆਪਣੇ ਘਰਦਿਆਂ ਤੋਂ ਖਤਰਾ ਹੈ ਪਰ ਹੁਣ ਜੋਤੀ ਦੇ ਪਿਆਰ ਨੂੰ ਸਵੀਕਾਰ ਕਰ ਲਿਆ ਹੈ। ਫਿਲਹਾਲ ਅਗਲੀ ਸੁਣਵਾਈ ਤੱਕ ਅਦਾਲਤ ਨੇ ਉਨ੍ਹਾਂ ਨੂੰ ਸੁਰੱਖਿਆ ਦੇਣ ਦਾ ਹੁਕਮ ਦਿੱਤਾ ਹੈ।
ਬਿਹਾਰ ਵਿਧਾਨ ਸਭਾ ਦੇ ਸਪੀਕਰ ਸ੍ਰੀ ਉਦੈ ਨਾਰਾਇਣ ਚੌਧਰੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ
NEXT STORY