ਤਰਨਤਾਰਨ, (ਹੀਰਾ)- ਪੁਲਸ ਜ਼ਿਲਾ ਤਰਨਤਾਰਨ ਦੇ ਮੁਖੀ ਮਨਮੋਹਨ ਕੁਮਾਰ ਸ਼ਰਮਾ ਵਲੋਂ ਨਸ਼ਿਆਂ ਦੇ ਸੌਦਾਗਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਜ਼ਿਲ੍ਹਾ ਤਰਨਤਾਰਨ ਦੀ ਪੁਲਸ ਨੇ ਨਸ਼ੀਲੇ ਪਾਊਡਰ ਅਤੇ ਨਾਜਾਇਜ਼ ਸ਼ਰਾਬ ਸਣੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਖਾਲੜਾ ਪੁਲਸ ਦੇ ਏ.ਐਸ.ਆਈ. ਮੇਜਰ ਸਿੰਘ ਨੇ ਪੁਲਸ ਪਾਰਟੀ ਸਣੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ। ਜਿਸ ਦੀ ਤਲਾਸ਼ੀ ਲੈਣ 'ਤੇ ਉਸ ਕੋਲੋਂ 200 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ।
ਪੁੱਛਗਿੱਛ ਦੌਰਾਨ ਉਕਤ ਵਿਅਕਤੀ ਦੀ ਪਛਾਣ ਜਸਵਿੰਦਰ ਸਿੰਘ ਉਰਫ ਬੱਬੂ ਪੁੱਤਰ ਗੁਰਮੀਤ ਸਿੰਘ ਵਾਸੀ ਛੀਨਾ ਬਿੱਧੀ ਚੰਦ ਵਜੋਂ ਹੋਈ। ਇਸੇ ਤਰ੍ਹਾਂ ਥਾਣਾ ਸਿਟੀ ਤਰਨਤਾਰਨ ਦੇ ਹੈੱਡ ਕਾਂਸਟੇਬਲ ਕੁਲਵਿੰਦਰ ਸਿੰਘ ਨੇ ਛਾਪਾਮਾਰੀ ਕਰਕੇ ਕੁਲਵਿੰਦਰ ਸਿੰਘ ਪੁੱਤਰ ਚਰਨ ਸਿੰਘ ਅਤੇ ਹਰਮਿੰਦਰ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਐਮਾਂ ਕਲਾਂ ਨੂੰ 30 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਸਣੇ ਕਾਬੂ ਕੀਤਾ। ਪੁਲਸ ਵਲੋਂ ਕਾਬੂ ਕੀਤੇ ਉਪਰੋਕਤ ਵਿਅਕਤੀਆਂ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸੰਤ ਦਾਦੂਵਾਲ ਅਕਾਲੀ ਦਲ ਅੰਮ੍ਰਿਤਸਰ 'ਚ ਸ਼ਾਮਲ ਹੋਣਗੇ!
NEXT STORY