ਮੋਗਾ : ਸਿੱਖ ਜਥੇਬੰਦੀਆਂ ਵਲੋਂ ਮੋਗਾ ਬੰਦ ਕਰਵਾਉਣ ਦੇ ਮਾਮਲੇ 'ਚ ਪੁਲਸ ਵਲੋਂ ਸਿੱਖਾਂ ਨੂੰ ਖਦੇੜੇ ਜਾਣ ਦੀ ਖਬਰ ਪ੍ਰਾਪਤ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਸ਼ਨੀਵਾਰ ਨੂੰ ਮੋਗਾ ਵਿਖੇ ਮੇਨ ਬਾਜ਼ਾਰ 'ਚ ਜ਼ਬਰੀ ਦੁਕਾਨਾਂ ਬੰਦ ਕਰਵਾ ਰਹੇ 4-5 ਸਿੱਖ ਨੌਜਵਾਨਾਂ ਨੂੰ ਪੁਲਸ ਨੇ ਰੋਕਿਆ ਅਤੇ ਪਿੱਛੋਂ ਪੁਲਸ ਵਲੋਂ ਹੋਰ ਪੁਲਸ ਫੋਰਸ ਬੁਲਾਉਣ 'ਤੇ ਉਹ ਮੌਕੇ ਤੋਂ ਫਰਾਰ ਹੋ ਗਏ।
ਮਿਲੀ ਜਾਣਕਾਰੀ ਮੁਤਾਬਕ ਅੱਜ 1984 'ਚ ਹੋਏ ਸਿੱਖ ਕਤਲੇਆਮ ਦੇ ਵਿਰੋਧ 'ਚ ਸਿੱਖ ਜਥੇਬੰਦੀਆਂ ਅਤੇ ਸਿੱਖ ਫੈਡਰੇਸ਼ਨ ਵਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਹੋਇਆ ਸੀ ਉਸ ਸਬੰਧ ਵਿਚ ਚਾਰ ਪੰਜ ਸਿੱਖ ਨੌਜਵਾਨ ਨੰਗੀਆਂ ਤਲਵਾਰਾਂ ਲੈ ਕੇ ਜ਼ਬਰੀ ਦੁਕਾਨਾਂ ਬੰਦ ਕਰਵਾ ਰਹੇ ਸਨ। ਜਦੋਂ ਇਸ ਮਾਮਲੇ ਦੀ ਜਾਣਕਾਰੀ ਪੁਲਸ ਨੂੰ ਮਿਲੀ ਤਾਂ ਥਾਣਾ ਸਿਟੀ 1 ਮੋਗਾ ਦੇ ਮੁੱਖ ਅਫਸਰ ਨੇ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਕੇ ਦੁਕਾਨਾਂ ਬੰਦ ਕਰਵਾ ਰਹੇ ਸਿੱਖ ਨੌਜਵਾਨਾਂ ਨੂੰ ਭਜਾਇਆ ਜਿਨ੍ਹਾਂ 'ਚੋਂ ਦੋ ਨੂੰ ਪੁਲਸ ਨੇ ਗ੍ਰਿਫਤਾਰ ਵੀ ਕਰ ਲਿਆ।
ਇਥੇ ਇਹ ਜ਼ਿਕਰਯੋਗ ਹੈ ਕਿ '84 ਦੇ ਸਿੱਖ ਕਤਲੇਆਮ ਨੂੰ ਲੈ ਕੇ ਪੰਜਾਬ ਬੰਦ ਦੀ ਕਾਲ ਨੂੰ ਮੋਗੇ ਵਿਚ ਕੋਈ ਹੁੰਗਾਰਾ ਨਹੀਂ ਮਿਲਿਆ।
ਡਰ ਕਾਰਨ ਬਾਜ਼ਾਰ ਬੰਦ ਰਹੇ
NEXT STORY