ਜਲੰਧਰ- ਪਰਿਵਾਰ ਵਾਲਿਆਂ ਦੇ ਖਿਲਾਫ ਜਾ ਕੇ ਪ੍ਰੇਮ ਵਿਆਹ ਕਰਨ ਵਾਲੀ ਸੂਫੀ ਗਾਇਕਾ ਜੋਤੀ ਨੂਰਾਂ ਨੂੰ ਵੀਰਵਾਰ ਨੂੰ ਹਾਈਕੋਰਟ ਨੇ ਆਪਣੇ ਸਹੁਰੇ ਘਰ ਰਹਿਣ ਦੀ ਇਜਾਜ਼ਤ ਦੇ ਦਿੱਤੀ। ਉਸੇ ਦਿਨ ਜੋਤੀ ਨੂਰਾਂ ਦੇ ਪਿਤਾ ਗੁਲਸ਼ਨ ਮੀਰ ਨੇ ਦੋਹਾਂ ਨੂੰ ਸਵੀਕਾਰ ਕੀਤਾ ਅਤੇ ਉਨ੍ਹਾਂ ਦੋਵਾਂ ਨੂੰ ਜਲੰਧਰ 'ਚ ਵੱਖਰੀ ਕੋਠੀ ਦੇਣ ਦਾ ਐਲਾਨ ਵੀ ਕੀਤਾ ਪਰ ਇਸ ਦੇ ਉਲਟ ਜੋਤੀ ਨੇ ਆਪਣੇ ਪਿਤਾ ਦੀ ਇਸ ਆਫਰ ਨੂੰ ਠੁਕਰਾ ਦਿੱਤਾ।
ਪਿਛਲੇ ਦਿਨੀਂ ਜੋਤੀ ਨੂਰਾਂ ਨੇ ਆਪਣੇ ਜ਼ਿੰਦਗੀ ਦੀਆਂ ਕੁਝ ਖਾਸ ਗੱਲਾਂ ਨੂੰ ਸਾਂਝਾ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜੋਤੀ ਨੂਰਾਂ ਪਾਸੀ ਨੇ ਆਪਣੇ ਪਿਤਾ ਗੁਲਸ਼ਨ ਮੀਰ ਬਾਰੇ ਕਿਹਾ ਕਿ ਭਗਵਾਨ ਉਨ੍ਹਾਂ ਨੂੰ ਸਦਬੁੱਧੀ ਦੇਵੇ। ਜੋਤੀ ਨੇ ਕਿਹਾ ਕਿ ਉਸ ਦੇ ਮਾਂ-ਬਾਪ ਨੇ ਉਸ ਨੂੰ ਜਨਮ ਜ਼ਰੂਰ ਦਿੱਤਾ ਹੈ ਪਰ ਉਸ ਦੇ ਪਿਤਾ ਨੇ ਉਸ ਨੂੰ ਕਦੇ ਵੀ ਆਪਣੀ ਧੀ ਨਹੀਂ ਮੰਨਿਆ। ਘਰ ਵੀ ਉਸ ਨਾਲ ਜਾਨਵਰਾਂ ਤੋਂ ਵੀ ਬੁਰਾ ਸਲੂਕ ਕੀਤਾ ਜਾਂਦਾ ਸੀ।
ਜੋਤੀ ਨੂਰਾਂ ਨੇ ਕਿਹਾ ਕਿ ਉਸ ਦੇ ਪਿਤਾ ਨੂੰ ਤਾਂ ਬਸ ਪ੍ਰੋਗਰਾਮ ਤੋਂ ਹੋਣ ਵਾਲੀ ਮੋਟੀ ਕਮਾਈ ਚਾਹੀਦੀ ਸੀ। ਉਸ ਨੇ ਕਿਹਾ ਜਿੰਨੇ ਜ਼ੁਲਮ ਉਸ ਦੇ ਪਿਤਾ ਨੇ ਉਸ ਨੂੰ ਦਿੱਤੇ ਹਨ, ਇਸ ਤਰ੍ਹਾਂ ਦੀ ਜ਼ਿੰਦਗੀ ਪ੍ਰਮਾਤਮਾ ਕਿਸੇ ਹੋਰ ਲੜਕੀ ਨੂੰ ਨਾ ਦਵੇ।
ਖੌਫਨਾਕ ਅੰਤ ਹੋਇਆ ਇਕ ਗੁੰਮਨਾਮ ਪ੍ਰੇਮ ਕਹਾਣੀ ਦਾ...
NEXT STORY