ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪ੍ਰਸਿੱਧ ਉਦਯੋਗਪਤੀ ਅਤੇ ਸਮਾਜ ਸੇਵੀ ਰਾਜਿੰਦਰ ਗੁਪਤਾ ਨੂੰ ਪਾਰਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ਅੱਜ ਇਥੇ ਜ਼ਾਰੀ ਪ੍ਰੈਸ ਬਿਆਨ ਰਾਹੀਂ ਇਸ ਨਿਯੁਕਤੀ ਦਾ ਐਲਾਨ ਕਰਦਿਆਂ ਸ. ਬਾਦਲ ਨੇ ਦੱਸਿਆ ਕਿ ਸ੍ਰੀ ਗੁਪਤਾ ਨੇ ਸਨਅਤ ਖੇਤਰ 'ਚ ਬੇਮਿਸਾਲ ਪ੍ਰਾਪਤੀਆਂ ਕੀਤੀਆਂ ਹਨ ਅਤੇ ਸੂਬੇ 'ਚ ਵੱਡਾ ਨਿਵੇਸ਼ ਲਗਾ ਕੇ ਪੰਜਾਬ ਵਾਸੀਆਂ ਲਈ ਰੁਜ਼ਗਾਰ ਦੇ ਵਸੀਲੇ ਪੈਦਾ ਕੀਤੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਪਤਾ ਸਨਅਤਕਾਰ ਹੋਣ ਦੇ ਨਾਲ ਵੱਡੇ ਸਮਾਜ ਸੇਵੀ ਵੀ ਹਨ।
ਜ਼ਿਕਰਯੋਗ ਹੈ ਕਿ ਸ੍ਰੀ ਗੁਪਤਾ ਇਸ ਵੇਲੇ ਪੰਜਾਬ ਰਾਜ ਯੋਜਨਾ ਬੋਰਡ ਦੇ ਵਾਈਸ ਚੇਅਰਮੈਨ ਹਨ ਅਤੇ ਉਨ੍ਹਾਂ ਨੂੰ ਮੰਤਰੀ ਅਹੁਦੇ ਦਾ ਰੈਂਕ ਹਾਸਲ ਹੈ। ਟਰਾਈਡੈਂਟ ਗਰੁੱਪ ਦੇ ਚੇਅਰਮੈਨ ਸ੍ਰੀ ਗੁਪਤਾ ਨੂੰ ਵਪਾਰ ਅਤੇ ਵਣਜ ਦੇ ਖੇਤਰ 'ਚ ਨਿਭਾਈਆਂ ਸੇਵਾਵਾਂ ਬਦਲੇ 2007 'ਚ ਭਾਰਤ ਦੇ ਰਾਸ਼ਟਰਪਤੀ ਵੱਲੋਂ ਪਦਮ ਸ੍ਰੀ ਪੁਰਸਕਾਰ ਵੀ ਮਿਲਿਆ ਹੈ। ਸ੍ਰੀ ਗੁਪਤਾ ਪ੍ਰਸ਼ਾਸਕੀ ਸੁਧਾਰਾਂ, ਰੁਜ਼ਗਾਰ, ਹੁਨਰ ਵਿਕਾਸ, ਤਕਨੀਕੀ ਸਿੱਖਿਆ, ਸਨਅਤੀ ਨਿਵੇਸ਼ ਅਤੇ ਬੁਨਿਆਦੀ ਢਾਂਚਾ ਮਾਮਲਿਆਂ ਬਾਰੇ ਪੰਜਾਬ ਸਰਕਾਰ ਲਈ ਵੱਡੇ ਸਲਾਹਕਾਰ ਦੇ ਭੂਮਿਕਾ ਨਿਭਾਉਂਦੇ ਆ ਰਹੇ ਹਨ। ਸ੍ਰੀ ਗੁਪਤਾ ਪੰਜਾਬ ਬਿਊਰੋ ਆਫ ਇਨਵੈਸਟਮੈਂਟ ਪ੍ਰਮੋਸ਼ਨ ਦੇ ਬੋਰਡ ਆਫ ਗਵਰਵਰ 'ਚ ਵਪਾਰ, ਸਨਅਤ ਅਤੇ ਵਣਜ ਖੇਤਰ ਦੇ ਨੁਮਾਇੰਦੇ ਵਜੋਂ ਵੀ ਸ਼ਾਮਲ ਹਨ। ਉਹ ਫਿੱਕੀ ਦੀ ਪੰਜਾਬ, ਹਰਿਆਣਾ, ਚੰਡੀਗੜ• ਤੇ ਹਿਮਾਚਲ ਪ੍ਰਦੇਸ਼ ਦੀ ਸਲਾਹਕਾਰ ਕੌਂਸਲ ਦੇ ਚੇਅਰਮੈਨ ਵੀ ਹਨ।
2 ਕਿਲੋ ਅਫੀਮ ਸਮੇਤ ਤਸਕਰ ਗ੍ਰਿਫਤਾਰ, ਹੋ ਸਕਦੇ ਨੇ ਅਹਿਮ ਖੁਲਾਸੇ
NEXT STORY