ਮੋਗਾ- ਸਾਲ 2004 'ਚ ਮੋਗਾ ਜ਼ਿਲੇ ਦੇ ਕਸਬਾ ਕੋਟੀਸੇਖਾ ਦੇ ਇਕ ਵਿਅਕਤੀ ਨੂੰ ਪੁਲਸ ਨੇ ਬਿਨਾਂ ਕਿਸੇ ਕਸੂਰ ਦੇ ਅਫੀਮ ਦੇ ਕੇਸ 'ਚ ਗ੍ਰਿਫਤਾਰ ਕਰ ਲਿਆ ਸੀ। ਜਿਸ ਦੇ ਚੱਲਦੇ ਪੀੜਤਾ ਦੇ ਭਰਾ ਨੇ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾ ਦਿੱਤੀ ਸੀ ਅਤੇ ਜਾਂਚ ਤੋਂ ਬਾਅਦ ਸਾਲ 2005 'ਚ ਚਾਰ ਪੁਲਸ ਵਾਲਿਆਂ 'ਤੇ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਹਿਰਾਸਤ 'ਚ ਲਿਆ ਗਿਆ ਸੀ। ਪਿਛਲੇ 10-11 ਸਾਲਾਂ ਤੋਂ ਇਹ ਮਾਮਲਾ ਅਦਾਲਤ 'ਚ ਚੱਲ ਰਿਹਾ ਸੀ ਜਿਸ 'ਤੇ ਸ਼ਨੀਵਾਰ ਨੂੰ ਅਦਾਲਤ ਨੇ ਇਨ੍ਹਾਂ ਚਾਰਾਂ ਪੁਲਸ ਵਾਲਿਆਂ ਨੂੰ ਦੋਸ਼ੀ ਮੰਨਦੇ ਹੋਏ 3-3 ਸਾਲ ਦੀ ਸਜ਼ਾ ਅਤੇ 2-2 ਹਜ਼ਾਰ ਰੁਪਏ ਜੁਰਮਾਨਾ ਅਦਾ ਕਰਨ ਦੀ ਸਜ਼ਾ ਸੁਣਾਈ ਹੈ।
ਉੱਥੇ ਹੀ ਪੀੜਤਾ ਮਨਜੀਤ ਸਿੰਘ ਅਤੇ ਉਸ ਦੇ ਭਰਾ ਨੇ ਅਦਾਲਤ ਨੇ ਫੈਸਲੇ 'ਤੇ ਖੁਸ਼ੀ ਜਤਾਈ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪੀੜਤ ਮਨਜੀਤ ਸਿੰਘ ਨੇ ਦੱਸਿਆ ਕਿ ਦੋਸ਼ੀ ਪੁਲਸ ਵਾਲਿਆਂ ਵਲੋਂ ਉਸ ਨੂੰ ਜਾਨ ਤੋਂ ਮਾਰਨ ਦੀ ਧਮਕੀ ਵੀ ਦਿੱਤੀ ਜਾਂਦੀ ਸੀ।
ਪੰਚਾਇਤ 'ਚ ਹੋਈ ਤਕਰਾਰ ਦੌਰਾਨ 1 ਦੀ ਮੌਤ
NEXT STORY