ਜਲੰਧਰ (ਪੁਨੀਤ)—ਸੱਤਾਧਾਰੀ ਅਕਾਲੀ ਸਰਕਾਰ ਆਪਣੇ ਪੰਥਕ ਏਜੰਡੇ ਨੂੰ ਇਕ ਵਾਰ ਫਿਰ ਤੋਂ ਦੁਹਰਾ ਰਹੀ ਹੈ, ਜਿਸ ਕਾਰਨ ਪੰਜਾਬ ਦਾ ਮਾਹੌਲ ਖਰਾਬ ਹੋ ਸਕਦਾ ਹੈ, ਇਸ ਲਈ ਪੰਜਾਬ ਸਰਕਾਰ ਨੂੰ ਅਜਿਹੀਆਂ ਹਰਕਤਾਂ ਤੋਂ ਬਾਜ਼ ਆਉਣਾ ਚਾਹੀਦਾ ਹੈ। ਇਥੇ ਇਕ ਨਿੱਜੀ ਪ੍ਰੋਗਰਾਮ ਵਿਚ ਹਿੱਸਾ ਲੈਣ ਪੁੱਜੀ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੀਤਾ।
ਉਨ੍ਹਾਂ ਹੋਰ ਕਿਹਾ ਕਿ ਪੰਜਾਬ ਸਰਕਾਰ ਨੂੰ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਕੰਮ ਕਰਨ ਦੀ ਲੋੜ ਹੈ। ਪੰਜਾਬ ਵਿਚ ਪੈਟਰੋਲ, ਡੀਜ਼ਲ 'ਤੇ ਵੈਟ ਲਾਉਣਾ ਬੰਦ ਕਰਨਾ ਚਾਹੀਦਾ ਹੈ, ਕਿਉਂਕਿ ਇਕ ਪਾਸੇ ਸਾਰੀਆਂ ਵਸਤਾਂ 'ਤੇ ਚੁੰਗੀ ਖਤਮ ਹੋ ਚੁੱਕੀ ਹੈ, ਦੂਜੇ ਪਾਸੇ ਬਿਜਲੀ ਅਤੇ ਪੈਟਰੋਲ-ਡੀਜ਼ਲ 'ਤੇ ਚੁੰਗੀ ਲਗਾ ਕੇ ਸਰਕਾਰ ਜਨਤਾ ਨਾਲ ਬੇਇਨਸਾਫੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਪੰਜਾਬ ਦੀ ਇੰਡਸਟਰੀ ਦੂਜੇ ਸੂਬਿਆਂ ਨੂੰ ਹਿਜਰਤ ਕਰ ਰਹੀ ਹੈ, ਦੂਜੇ ਪਾਸੇ ਖੇਤੀਬਾੜੀ ਵੀ ਘੱਟ ਹੁੰਦੀ ਜਾ ਰਹੀ ਹੈ।
ਭੱਠਲ ਨੇ ਕਿਹਾ ਕਿ ਜੇਕਰ ਅਕਾਲੀਆਂ ਕੋਲੋਂ ਸਰਕਾਰ ਨਹੀਂ ਚੱਲਦੀ ਤਾਂ ਉਨ੍ਹਾਂ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ, ਤਾਂ ਜੋ ਦੂਜੀ ਸਰਕਾਰ ਆ ਕੇ ਪੰਜਾਬ ਦੀ ਸੱਤਾ ਨੂੰ ਸਹੀ ਢੰਗ ਨਾਲ ਚਲਾ ਸਕੇ। ਇਸ ਮੌਕੇ ਉਨ੍ਹਾਂ ਦੇ ਨਾਲ ਵਰਿੰਦਰ ਸ਼ਰਮਾ, ਯਸ਼ਪਾਲ ਸਿੰਘ ਧੀਮਾਨ, ਸੰਦੀਪ ਸ਼ਰਮਾ, ਅਜੇ ਲੱਕੀ ਤੇ ਬੰਟੀ ਵਾਲੀਆ ਆਦਿ ਵੀ ਮੌਜੂਦ ਸਨ।
ਗੰਦੀ ਨਜ਼ਰ ਕਾਰਨ ਰੱਬ ਤੋਂ ਬੇਖੌਫ ਹੋਇਆ ਮਾਸੜ, ਪਵਿੱਤਰ ਜਗ੍ਹਾ 'ਤੇ ਕੀਤਾ ਮਹਾਂਪਾਪ
NEXT STORY