ਕਾਠਮੰਡੂ- ਨੇਪਾਲ ਦੇ ਕਾਠਮੰਡੂ ਵਿਚ ਹੋਣ ਵਾਲੇ ਦੱਖਣੀ ਏਸ਼ੀਆਈ ਖੇਤਰੀ ਸਹਿਯੋਗ ਸੰਗਠਨ ਸਿਖਰ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦਰਮਿਆਨ ਕਿਸੀ ਵੀ ਬੈਠਕ ਦੀ ਯੋਜਨਾ ਨੂੰ ਭਾਰਤ ਨੇ ਸ਼ੁੱਕਰਵਾਰ ਰਾਤ ਨੂੰ ਖਾਰਜ ਕਰ ਦਿੱਤਾ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਸੈਯਦ ਅਕਬਰੂਦੀਨ ਨੇ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਇਸ ਤਰ੍ਹਾਂ ਦਾ ਕੋਈ ਪ੍ਰਸਤਾਵ ਨਹੀਂ ਹੈ ਅਤੇ ਇਸ ਲਈ ਇਸ 'ਤੇ ਚਰਚਾ ਦਾ ਕੋਈ ਮਤਲਬ ਨਹੀਂ ਹੈ।
ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਵੱਲੋਂ ਇਸ ਤਰ੍ਹਾਂ ਦੀ ਬੈਠਕ ਦੇ ਲਈ ਨਹੀਂ ਕਿਹਾ ਗਿਆ ਹੈ ਅਤੇ ਨਾ ਹੀ ਅਸੀਂ ਅਜਿਹਾ ਕਰਨ ਬਾਰੇ ਸੋਚ ਰਹੇ ਹਾਂ।
ਸਰਹੱਦ 'ਤੇ ਗੋਲੀਬਾਰੀ ਦੇ ਕਾਰਨ ਭਾਰਤ ਅਤੇ ਪਾਕਿਸਤਾਨ ਦੇ ਸੰਬੰਧ ਵਿਗੜਦੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਭਾਰਤ ਵਿਚ ਪਾਕਿਸਤਾਨੀ ਹਾਈ ਕਮਿਸ਼ਨਰ ਵੱਲੋਂ ਕਸ਼ਮੀਰੀ ਵੱਖਵਾਦੀਆਂ ਨਾਲ ਮੁਲਾਕਾਤ ਤੋਂ ਬਾਅਦ ਭਾਰਤ ਨੇ ਵਿਦੇਸ਼ ਸਕੱਤਰ ਪੱਧਰੀ ਵਾਰਤਾ ਨੂੰ ਰੱਦ ਕਰ ਦਿੱਤਾ ਸੀ।
ਪਾਕਿਸਤਾਨ ਕਸ਼ਮੀਰ ਮੁੱਦੇ 'ਤੇ ਕੌਮਾਂਤਰੀ ਭਾਈਚਾਰੇ ਦੇ ਦਖਲ ਦੀ ਲਗਾਤਾਰ ਮੰਗ ਕਰਦਾ ਰਿਹਾ ਹੈ।
ਪ੍ਰਵਾਸੀ ਭਾਰਤੀਆਂ ਨਾਲ ਹੋ ਰਿਹੈ ਧੱਕਾ : ਰਾਜਬੀਰ ਗਿੱਲ
NEXT STORY