ਨਵੀਂ ਦਿੱਲੀ— ਮੀਡੀਆ ਮੁਲਾਜ਼ਮ ਨਾਲ ਕਥਿਤ ਕੁੱਟਮਾਰ ਦੇ ਮਾਮਲੇ ਵਿਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਜਵਾਈ ਰਾਬਰਟ ਵਢੇਰਾ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਸਰਕਾਰ ਨੇ ਕਿਹਾ ਕਿ ਜੇਕਰ ਉਸ ਨੂੰ ਸ਼ਿਕਾਇਤ ਮਿਲਦੀ ਹੈ ਤਾਂ ਉਹ ਇਸ ਘਟਨਾ ਦਾ ਨੋਟਿਸ ਲਵੇਗੀ। ਸੂਚਨਾ ਅਤੇ ਪ੍ਰਸਾਰਨ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਇਸ ਬਾਰੇ ਪੱਤਰਕਾਰਾਂ ਦੇ ਸਵਾਲ 'ਤੇ ਕਿਹਾ ਕਿ ਜੇਕਰ ਸਰਕਾਰ ਨੂੰ ਰਸਮੀ ਤੌਰ 'ਤੇ ਸ਼ਿਕਾਇਤ ਮਿਲਦੀ ਹੈ ਤਾਂ ਉਹ ਮਾਮਲੇ ਦਾ ਨੋਟਿਸ ਲਵੇਗੀ।
ਭਾਜਪਾ ਨੇ ਪੱਤਰਕਾਰ ਨਾਲ 'ਅਣਉਚਿਤ ਆਚਰਨ' ਨੂੰ ਲੈ ਕੇ ਵਢੇਰਾ 'ਤੇ ਵਿੰਨ੍ਹਿਆ ਨਿਸ਼ਾਨਾ
NEXT STORY