ਅੰਮ੍ਰਿਤਸਰ-ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜੱਥਾ ਮੰਗਲਵਾਰ ਦੀ ਸਵੇਰ ਨੂੰ ਸ਼੍ਰੀ ਨਨਕਾਣਾ ਸਾਹਿਬ ਲਈ ਰਵਾਨਾ ਹੋਵੇਗਾ। ਪਾਕਿਸਤਾਨ ਦੇ ਲਾਹੌਰ 'ਚ ਐਤਵਾਰ ਨੂੰ ਹੋਏ ਆਤਮਘਾਤੀ ਬੰਬ ਧਮਾਕੇ ਤੋਂ ਬਾਅਦ ਪਾਕਿ-ਭਾਰਤ ਵਪਾਰ ਕੁਝ ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ।
ਇਸ ਗੱਲ ਦੇ ਵੀ ਕਿਆਸ ਲਗਾਏ ਜਾ ਰਹੇ ਸਨ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਮੌਕੇ ਸ਼੍ਰੀ ਨਨਕਾਣਾ ਸਾਹਿਬ ਜਾਣ ਵਾਲੇ ਸਿੱਖ ਸ਼ਰਧਾਲੂ ਵੀ ਰੁਕ ਸਕਦੇ ਹਨ ਪਰ ਸੋਮਵਾਰ ਨੂੰ ਇਹ ਸਾਫ ਹੋ ਗਿਆ ਕਿ ਸਿੱਖ ਸ਼ਰਧਾਲੂ ਸ਼੍ਰੀ ਨਨਕਾਣਾ ਸਾਹਿਬ ਜਾ ਕੇ ਗੁਰੂ ਜੀ ਦਾ ਪ੍ਰਕਾਸ਼ ਉਤਸਵ ਮਨਾਉਣਗੇ ਅਤੇ ਇਸ ਦੇ ਨਾਲ ਹੀ ਹੋਰ ਗੁਰਧਾਮਾਂ ਦੇ ਵੀ ਦਰਸ਼ਨ ਕਰਨਗੇ। ਸਿੱਖ ਸ਼ਰਧਾਲੂਆਂ ਦੇ ਸ਼੍ਰੀ ਨਨਕਾਣਾ ਸਾਹਿਬ ਜਾਣ ਕਾਰਨ ਪਾਕਿਸਤਾਨੀ ਏਜੰਸੀਆਂ ਪੂਰੀ ਤਰ੍ਹਾਂ ਚੌਕਸ ਹੋ ਗਈਆਂ ਹਨ ।
ਸਰਹੱਦ 'ਤੇ ਅਲਰਟ ਦੌਰਾਨ ਵਾਪਰਿਆ ਹਾਦਸਾ, ਘੁਸਪੈਠੀਏ ਦੀ ਮੌਤ ਨਾਲ ਦਫਨ ਹੋਇਆ ਰਾਜ਼ (ਵੀਡੀਓ)
NEXT STORY