ਕੋਟ ਈਸੇ ਖਾਂ (ਛਾਬੜਾ)-ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਬਾਦਲ ਦੀ ਅਗਵਾਈ ਹੇਠ ਚੱਲ ਰਹੀ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਪੰਜਾਬ ਦੇ ਹਰ ਵਰਗ ਨੂੰ ਸਹੂਲਤਾਂ ਦੇਣ ਲਈ ਵਚਨਬੱਧ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਸਰਕਾਰ ਦੇ ਸੀਨੀਅਰ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਇਲਾਕੇ ਦੀ ਧਾਰਮਿਕ ਸਖਸ਼ੀਅਤ ਤੇ ਸੰਤ ਬਾਬਾ ਫਤਿਹ ਸਿੰਘ ਦੀ ਹਾਜ਼ਰੀ ਵਿਚ ਪਿੰਡ ਖੋਸਾ ਕੋਟਲਾ ਦੀ ਪੰਚਾਇਤ ਨੂੰ ਪਿੰਡ ਦੇ ਵਿਕਾਸ ਵਾਸਤੇ 18 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਦੇਣ ਸਮੇਂ ਕੀਤਾ।
ਇਸ ਮੌਕੇ ਡਾਇਰੈਕਟਰ ਜਸਵੀਰ ਸਿੰਘ ਸ਼ੀਰਾ, ਰਮਨਦੀਪ ਸਿੰਘ ਸਾਬਕਾ ਸਰਪੰਚ, ਸਰਪੰਚ ਜਗਰਾਜ ਸਿੰਘ, ਗੁਰਮਿੰਦਰਜੀਤ ਸਿੰਘ ਬਬਲੂ ਪੀ.ਏ, ਬਲਵਿੰਦਰ ਸਿੰਘ ਪੰਚ, ਸਾਬਕਾ ਸਰਪੰਚ ਸੁਖਮੰਦਰ ਸਿੰਘ, ਗੁਰਦੀਪ ਸਿੰਘ ਪੰਚ, ਚੰਦ ਸਿੰਘ ਪੰਚ, ਨਛੱਤਰ ਸਿੰਘ, ਨਿਰਮਲ ਸਿੰਘ ਪ੍ਰਧਾਨ ਸਪੋਰਟਸ ਕਲੱਬ ਆਦਿ ਹਾਜ਼ਰ ਸਨ।
ਬੱਸ-ਆਟੋ ਦੀ ਟੱਕਰ ਵਿਚ ਇਕ ਹੀ ਪਰਿਵਾਰ ਦੇ 4 ਜ਼ਖਮੀ
NEXT STORY