ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਹਜ਼ਾਰਾਂ ਕਿਸਾਨਾਂ ਨੂੰ ਅਦਾਇਗੀ ਨਾ ਹੋਣ ਕਾਰਨ ਮੰਡੀਆਂ 'ਚ ਰੁੱਕ ਰਹੇ ਕੰਮ ਲਈ ਪ੍ਰਕਾਸ਼ ਸਿੰਘ ਬਾਦਲ ਸਰਕਾਰ ਦੀ ਜ਼ੋਰਦਾਰ ਨਿੰਦਾ ਕੀਤੀ ਹੈ। ਇਸ ਹਾਲਾਤ ਲਈ ਬਾਦਲ ਸਰਕਾਰ ਨੂੰ ਸਿੱਧੇ ਤੌਰ 'ਤੇ ਜ਼ਿੰਮੇਵਾਰ ਠਹਿਰਾਉਂਦਿਆਂ ਉਨ੍ਹਾਂ ਕਿਹਾ ਕਿ ਇਸ ਨਾਲ ਸੂਬਾ ਸਰਕਾਰ ਦੀ ਨਾਕਾਬਲਿਅਤ ਅਤੇ ਲਾਪਰਵਾਹੀ ਤੋਂ ਇਲਾਵਾ ਖ੍ਰੀਦ ਪ੍ਰਕਿਰਿਆ ਦੇ ਮਾੜੇ ਪ੍ਰਬੰਧਾਂ ਦਾ ਪਤਾ ਚੱਲਦਾ ਹੈ। ਉਨ੍ਹਾਂ ਕਿਹਾ ਕਿ ਕਦੇ ਵੀ ਕ੍ਰੇਡਿਟ ਲਿਮਿਟ ਨੂੰ ਵਿਚਾਲੇ ਨਹੀਂ ਰੋਕਿਆ ਗਿਆ, ਜਿਵੇਂ ਇਸ ਵਾਰ ਹੋ ਰਿਹਾ ਹੈ ਅਤੇ 8000 ਕਰੋੜ ਦੀ ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਗਈ ਹੈ, ਪਰ 10000 ਕਰੋੜ ਦੀ ਦੂਜੀ ਕਿਸ਼ਤ ਦਾ ਇੰਤਜ਼ਾਰ ਹੈ। ਕਿਸਾਨਾਂ ਨੂੰ ਪਿਛਲੇ ਦੱਸ ਦਿਨਾਂ ਤੋਂ ਅਦਾਇਗੀ ਨਹੀਂ ਕੀਤੀ ਗਈ ਅਤੇ ਲੱਖਾਂ ਟਨ ਝੋਨਾ ਵਿੱਕਣ ਦਾ ਇੰਤਜ਼ਾਰ ਕਰ ਰਿਹਾ ਹੈ।
ਮੰਦਭਾਗਾ ਹੈ ਕਿ ਬਾਦਲ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੇ ਇਸ ਮੁੱਦੇ 'ਤੇ ਵਤੀਰੇ ਖਿਲਾਫ ਇਕ ਸ਼ਬਦ ਵੀ ਨਹੀਂ ਬੋਲਿਆ, ਜਿਸਦਾ ਅਕਾਲੀ ਦਲ ਦੀ ਸਾਂਝੇਦਾਰ ਹੈ। ਇਸਦੇ ਉਲਟ ਬਾਦਲ ਯੂ.ਪੀ.ਏ ਸਰਕਾਰ ਦੌਰਾਨ ਮਤਰੇਈ ਮਾਂ ਵਾਲਾ ਸਲੂਕ ਹੋਣ ਦਾ ਦੋਸ਼ ਲਗਾਉਂਦੇ ਸਨ, ਜਦਕਿ ਅਸਲੀਅਤ 'ਚ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਹਮੇਸ਼ਾ ਪੰਜਾਬ ਪ੍ਰਤੀ ਖੁੱਲ੍ਹਾ ਦਿੱਲ ਰੱਖਿਆ ਸੀ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਨਹੀਂ ਹੈ ਕਿ ਮੋਦੀ ਸਰਕਾਰ ਨੇ ਪੰਜਾਬ ਪ੍ਰਤੀ ਸਖਤ ਰਵੱਈਆ ਅਪਣਾਇਆ ਹੈ। ਇਸ ਸਬੰਧ 'ਚ ਉਨ੍ਹਾਂ ਨੇ ਵਿੱਤ ਮੰਤਰੀ ਅਰੁਣ ਜੇਤਲੀ ਵੱਲੋਂ ਸੂਬਾ ਸਰਕਾਰ ਦੀ ਵਿਸ਼ੇਸ਼ ਵਿੱਤੀ ਪੈਕੇਜ ਦੀ ਮੰਗ ਨੂੰ ਨਕਾਰੇ ਜਾਣ ਦਾ ਜ਼ਿਕਰ ਕੀਤਾ ਹੈ।
ਟ੍ਰੈਵਲ ਏਜੰਟ ਦੀ ਕਰਤੂਤ, ਵਿਦੇਸ਼ ਭੇਜਣ ਨਾਂ 'ਤੇ ਲੱਖਾਂ ਦੀ ਠੱਗੀ
NEXT STORY