ਬਟਾਲਾ (ਸੈਂਡੀ)-ਬੀਤੀ ਦਿਨੀਂ ਕਾਰ ਅਤੇ ਮੋਟਰਸਾਇਕਲ ਦੀ ਟੱਕਰ ’ਚ ਜ਼ਖਮੀ ਹੋਏ ਵਿਅਕਤੀ ਦੀ ਮੌਤ ਹੋਣ ਦਾ ਅੱਤ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।
ਇਸ ਸਬੰਧੀ ਜਾਣਕਾਰੀ ਅਨੁਸਾਰ ਮਾਨਾ ਮਸੀਹ ਪੁੱਤਰ ਨਜੀਰ ਮਸੀਹ ਵਾਸੀ ਉਦੋਵਾਲੀ ਕਲਾਂ ਜੋ ਕਿ 2 ਨਵੰਬਰ ਨੂੰ ਆਪਣੇ ਮੋਟਸਰਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ ਅਤੇ ਜਦੋਂ ਇਹ ਪਿੰਡ ਤਲਵੰਡੀ ਰਾਮਾ ਕੋਲ ਪੁੱਜਾ ਤਾਂ ਅੱਗੋ ਆ ਰਹੀ ਇਕ ਤੇਜ਼ ਰਫਤਾਰ ਕਾਰ ਨੇ ਇਸ ਨੂੰ ਟੱਕਰ ਮਾਰ ਦਿੱਤੀ ਜਿਸ ਨਾਲ ਉਹ ਬੁਰੀ ਤਰਾਂ ਜ਼ਖਮੀ ਹੋ ਗਿਆ ਸੀ। ਉਸ ਨੂੰ ਪਰਿਵਾਰਕ ਮੈਂਬਰਾਂ ਨੇ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਦਾਖਲ ਕਰਵਾਇਆ ਸੀ ਅਤੇ ਮੰਗਲਵਾਰ ਨੂੰ ਉਹ ਆਪਣੇ ਜ਼ਖਮਾਂ ਦੀ ਤਾਪ ਨਾ ਚੱਲਦਾ ਹੋਇਆ ਦਮ ਤੋੜ ਗਿਆ। ਇਸ ਸਬੰਧੀ ਥਾਣਾ ਡੇਰਾ ਬਾਬਾ ਨਾਨਕ ਦੀ ਪੁਲਸ ਨੇ ਪਰਿਵਾਰ ਮੈਂਬਰਾਂ ਦੇ ਬਿਆਨਾਂ ’ਤੇ 174 ਦੀ ਕਾਰਵਾਈ ਕਰ ਦਿੱਤੀ ਹੈ।
ਵਿਆਹ ਕਰਵਾ ਕੇ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 50 ਲੱਖ ਠੱਗੇ, ਇਕ ਕਾਬੂ
NEXT STORY