ਜਲੰਧਰ-ਸ਼ਹਿਰ 'ਚ ਕੁੜੀਆਂ ਦਾ ਪਿੱਛਾ ਕਰਨਾ ਅਮੀਰਜ਼ਾਦਿਆਂ ਨੂੰ ਉਸ ਸਮੇਂ ਮਹਿੰਗਾ ਪੈ ਗਿਆ, ਜਦੋਂ ਉਨ੍ਹਾਂ ਦੀ ਸ਼ਿਕਾਇਤ ਇਕ ਆਟੋ ਚਾਲਕ ਨੇ ਟ੍ਰੈਫਿਕ ਪੁਲਸ ਨੂੰ ਕਰ ਦਿੱਤੀ, ਜਿਸ ਤੋਂ ਬਾਅਦ ਉਨ੍ਹਾਂ 'ਤੇ ਮਾਮਲਾ ਦਰਜ ਕੀਤਾ ਗਿਆ।
ਜਾਣਕਾਰੀ ਮੁਤਾਬਕ ਸ਼ਹਿਰ 'ਚ ਬੀ. ਐੱਮ. ਡਬਲਿਊ ਕਾਰ 'ਚ ਦੋ ਮਜਨੂੰ ਸਕੂਲ-ਕਾਲਜ ਜਾਣ ਵਾਲੀਆਂ ਕੁੜੀਆਂ ਨੂੰ ਤੰਗ-ਪਰੇਸ਼ਾਨ ਕਰਦੇ ਰਹਿੰਦੇ ਸਨ। ਕੁੜੀਆਂ ਨੇ ਆਪਣੇ ਮਾਪਿਆਂ ਨੂੰ ਇਸ ਬਾਰੇ ਦੱਸਿਆ। ਮੰਗਲਵਾਰ ਨੂੰ ਜਦੋਂ ਇਕ ਆਟੋ ਚਾਲਕ ਕੁੜੀਆਂ ਨੂੰ ਲੈ ਕੇ ਜਾ ਰਿਹਾ ਸੀ ਤਾਂ ਮਜਨੂੰ ਬਣੇ ਇਹ ਨੌਜਵਾਨ ਕਾਰ 'ਚ ਆਟੋ ਦਾ ਪਿੱਛਾ ਕਰਨ ਲੱਗੇ।
ਆਟੋ ਚਾਲਕ ਨੇ ਇਨ੍ਹਾਂ ਨੌਜਵਾਨਾਂ ਦੀ ਸ਼ਿਕਾਇਤ ਟ੍ਰੈਫਿਕ ਪੁਲਸ ਨੂੰ ਕਰ ਦਿੱਤੀ, ਜਿਸ ਤੋਂ ਬਾਅਦ ਪੁਲਸ ਨੇ ਦੋਹਾਂ ਨੌਜਵਾਨਾਂ ਨੂੰ ਕਾਬੂ ਕਰ ਲਿਆ ਅਤੇ ਥਾਣੇ ਲੈ ਗਏ। ਫਿਲਹਾਲ ਇਨ੍ਹਾਂ ਦੋਹਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਕਾਰ ਦੀ ਲਪੇਟ ਵਿਚ ਆਉਣ ਨਾਲ ਵਿਅਕਤੀ ਦੀ ਮੌਤ
NEXT STORY