ਮੋਗਾ (ਆਜ਼ਾਦ)-ਇਕ 17 ਸਾਲਾ ਨਾਬਾਲਿਗ ਲੜਕੀ ਨੇ ਆਪਣੇ ਮਤਰੇਏ ਪਿਤਾ ਜਸਵਿੰਦਰ ਸਿੰਘ 'ਤੇ ਉਸ ਨਾਲ ਕਥਿਤ ਤੌਰ 'ਤੇ ਲਗਾਤਾਰ ਇਕ ਸਾਲ ਜਬਰ-ਜ਼ਨਾਹ ਕਰਨ ਦਾ ਦੋਸ਼ ਲਗਾਇਆ ਹੈ। ਥਾਣਾ ਸਿਟੀ ਸਾਊਥ ਮੋਗਾ ਦੇ ਮੁੱਖ ਅਫ਼ਸਰ ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਜਸਵਿੰਦਰ ਸਿੰਘ ਨੂੰ ਕਾਬੂ ਕਰ ਲਿਆ ਗਿਆ ਹੈ। ਇਸ ਸਬੰਧ 'ਚ ਥਾਣਾ ਸਿਟੀ ਸਾਊਥ ਮੋਗਾ ਵਲੋਂ ਪੀੜਤ ਲੜਕੀ ਦੀ ਸ਼ਿਕਾਇਤ 'ਤੇ ਉਸ ਦੇ ਮਤਰੇਏ ਪਿਤਾ ਜਸਵਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਖਿਲਾਫ਼ ਜਬਰ-ਜ਼ਨਾਹ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ 'ਚ ਪੀੜਤ ਲੜਕੀ ਨੇ ਕਿਹਾ ਕਿ ਉਸ ਦੀ ਮਾਤਾ ਦਾ ਦੂਸਰਾ ਵਿਆਹ ਕਰੀਬ 11 ਸਾਲ ਪਹਿਲਾਂ ਜਸਵਿੰਦਰ ਸਿੰਘ ਉਰਫ਼ ਜੱਸਾ ਨਾਲ ਹੋਇਆ ਸੀ। ਅਸੀਂ ਤਿੰਨ ਭੈਣ ਭਰਾ ਹਾਂ ਅਤੇ ਵਿਆਹ ਤੋਂ ਬਾਅਦ ਵੀ ਮੇਰੀ ਮਾਤਾ ਨੇ ਦੋ ਬੱਚਿਆਂ ਨੂੰ ਜਨਮ ਦਿੱਤਾ। ਉਸ ਨੇ ਕਿਹਾ ਕਿ ਮੇਰੀ ਮਾਂ ਕਰੀਬ ਦੋ ਸਾਲ ਤੋਂ ਅਧਰੰਗ ਦੀ ਬੀਮਾਰੀ ਤੋਂ ਪੀੜਤ ਹੈ। ਉਸ ਨੇ ਦੋਸ਼ ਲਗਾਇਆ ਕਿ ਮੇਰਾ ਮਤਰੇਆ ਪਿਓ ਮੇਰੀ ਮਾਂ ਨੂੰ ਦਵਾਈ ਵਿਚ ਨਸ਼ੇ ਵਾਲੀਆਂ ਗੋਲੀਆਂ ਖੁਆ ਕੇ ਮੇਰੇ ਨਾਲ ਕਰੀਬ ਇਕ ਸਾਲ ਤੋਂ ਜਬਰ-ਜ਼ਨਾਹ ਕਰਦਾ ਆ ਰਿਹਾ ਹੈ।
ਹੱਦ ਤਾਂ ਉਦੋਂ ਹੋ ਗਈ ਜਦੋਂ ਲੜਕੀ ਨੇ ਪਿਤਾ ਨੂੰ ਉਸ ਨਾਲ ਜਬਰ-ਜ਼ਨਾਰ ਕਰਨ ਤੋਂ ਰੋਕਿਆ ਤਾਂ ਇਸ 'ਤੇ ਹਵਸ 'ਚ ਅੰਨ੍ਹੇ ਪਿਤਾ ਨੇ ਉਸ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਇਕ ਦਿਨ ਹਿੰਮਤ ਕਰਕੇ ਲੜਕੀ ਨੇ ਸਾਰੀ ਗੱਲ ਆਪਣੀ ਮਾਂ ਨੂੰ ਦੱਸ ਦਿੱਤੀ ਤਾਂ ਮਾਂ ਨੇ ਇਸ ਬਾਰੇ ਪਤੀ ਨਾਲ ਗੱਲ ਕੀਤੀ ਤਾਂ ਉਲਟਾ ਗਲਤੀ ਮੰਨਣ ਦੀ ਬਜਾਏ ਉਸ ਨੇ ਮਾਂ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ। ਆਖਰ 'ਚ ਮਾਂ ਤੇ ਲੜਕੀ ਨੇ ਪੁਲਸ 'ਚ ਸ਼ਿਕਾਇਤ ਕਰ ਦਿੱਤੀ। ਪੁਲਸ ਨੇ ਲੜਕੀ ਦਾ ਹਸਪਤਾਲ 'ਚ ਮੈਡੀਕਲ ਕਰਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
130 ਗ੍ਰਾਮ ਨਸ਼ੀਲੇ ਪਾਊਡਰ ਸਮੇਤ 2 ਕਾਬੂ
NEXT STORY