ਕਾਠਗੜ੍ਹ (ਭੂੰਬਲਾ)- ਦੇਰ ਸ਼ਾਮ ਹਾਈਵੇ ਤੇ ਹੋਏ ਇਕ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸਤਨਾਮ ਸਿੰਘ ਪੁੱਤਰ ਨੱਛਤਰ ਸਿੰਘ ਵਾਸੀ ਪਿੰਡ ਟੋਸਾ ਆਪਣੇ ਮੋਟਰਸਾਈਕਲ ਤੇ ਕਿਸੇ ਕੰਮ ਜਾ ਰਿਹਾ ਸੀ ਕਿ ਜਦੋਂ ਉਹ ਕਾਠਗੜ੍ਹ ਮੋੜ ਨਜ਼ਦੀਕ ਸਥਿਤ ਐਸਾਰ ਪੈਟਰੋਲ ਪੰਪ ਕੋਲ ਪੁੱਜਾ ਤਾਂ ਉਸ ਨੂੰ ਕਿਸੇ ਅਣਪਛਾਤੇ ਵਾਹਨ ਨੇ ਫੇਟ ਮਾਰ ਦਿੱਤੀ ਅਤੇ ਫਰਾਰ ਹੋ ਗਿਆ ਜਿਸ ਦੇ ਨਤੀਜੇ ਵਜੋਂ ਨੌਜਵਾਨ ਸਤਨਾਮ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ।
ਸੂਚਨਾ ਮਿਲਣ ਤੇ ਪੁਲਸ ਪਾਰਟੀ ਥਾਣਾ ਕਾਠਗੜ ਤੋਂ ਏ. ਐੱਸ.ਆਈ ਦਲਜੀਤ ਸਿੰਘ ਦੀ ਅਗਵਾਈ ਹੇਠ ਪਹੁੰਚੀ ਜਿਨ੍ਹਾਂ ਨੇ ਆਮ ਲੋਕਾਂ ਦੀ ਮਦਦ ਨਾਲ ਜ਼ਖਮੀ ਨੂੰ ਸਿਵਲ ਹਸਪਤਾਲ ਬਲਾਚੌਰ ਪਹੁੰਚਾਇਆ ਪਰ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਨਵਾਂਸ਼ਹਿਰ ਦੇ ਹਸਪਤਾਲ ਭੇਜ ਦਿੱਤਾ ਗਿਆ ਜਿਥੇ ਜ਼ਖਮਾਂ ਦੀ ਤਾਬ ਨਾਂ ਝੱਲਦਾਂ ਨੌਜਵਾਨ ਦਮ ਤੋੜ ਗਿਆ। ਕਾਠਗੜ੍ਹ ਪੁਲਸ ਵਲੋਂ ਇਸ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਹਵਸ 'ਚ ਅੰਨ੍ਹੇ ਮਤਰੇਏ ਪਿਓ ਨੇ ਧੀ ਨਾਲ ਟੱਪੀਆਂ ਹੱਦਾਂ
NEXT STORY