ਚੰਡੀਗੜ੍ਹ : ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋ ਟਰਾਂਸਪੋਰਟ ਵਿਭਾਗ ਲਈ ਅਨੇਕਾਂ ਆਨਲਾਈਨ ਸੇਵਾਵਾਂ ਦੇਣ ਵਾਲੇ ਈ-ਗਵਰਨੈਂਸ ਸੁਧਾਰਾਂ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ, ਜਿਸ ਤਹਿਤ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਵੇਗਾ ਜਿੱਥੇ ਅਰਜ਼ੀ ਦੇਣ ਦੇ 30 ਮਿੰਟ ਦੌਰਾਨ ਹੀ ਅਰਜ਼ੀਕਰਤਾ ਨੂੰ ਡਰਾਈਵਿੰਗ ਲਾਇਸੈਂਸ ਜਾਰੀ ਕਰ ਦਿੱਤਾ ਜਾਵੇਗਾ।
ਮੰਗਲਵਾਰ ਨੂੰ ਇਥੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਜੀਤ ਸਿੰਘ ਕੋਹਾੜ ਤੇ ਮੁੱਖ ਸਕੱਤਰ ਸਰਵੇਸ਼ ਕੌਂਸਲ ਤੋਂ ਇਲਾਵਾ ਹੋਰਨਾਂ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸੁਖਬੀਰ ਬਾਦਲ ਨੇ ਮੁੱਖ ਸਕੱਤਰ ਨੂੰ ਨਿਰਦੇਸ਼ ਦਿੱਤਾ ਕਿ ਸਾਰੇ ਸੁਧਾਰਾਂ ਨੂੰ ਅਗਲੇ ਸਾਲ ਅਪ੍ਰੈਲ ਤੋਂ ਪਹਿਲਾਂ-ਪਹਿਲਾਂ ਲਾਗੂ ਕਰ ਦਿੱਤਾ ਜਾਵੇ। ਬਾਦਲ ਨੇ ਕਿਹਾ ਕਿ ਉਨ੍ਹਾਂ ਦਾ ਇਕ ਮਾਤਰ ਮਕਸਦ ਵਿਭਾਗੀ ਸੇਵਾਵਾਂ ਵਿਚ ਪਾਰਦਰਸ਼ਤਾ ਤੇ ਤੇਜ਼ੀ ਲਿਆਉਣਾ ਹੈ।
ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ ਅਗਰਵਾਲ ਨੇ ਉਪ ਮੁੱਖ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਵਿਭਾਗ ਵਲੋਂ ਤਿਆਰ ਕੀਤੀ ਯੋਜਨਾ ਤਹਿਤ ਲਰਨਰ ਤੇ ਦੂਜੇ ਲਾਇਸੈਂਸ ਮੌਕੇ 'ਤੇ ਦੇਣਾ, ਈ-ਚਾਲਾਨ, ਐਸ.ਐਮ.ਐਸ. ਅਲਰਟ, ਫਾਇਲ ਟਰੈਕਿੰਗ ਸਿਸਟਮ (ਫਾਇਲ ਬਾਰੇ ਜਾਣਕਾਰੀ) ਰਜਿਸਟ੍ਰੇਸ਼ਨ ਸਰਟੀਫੀਕੇਟ, ਉੱਚ ਸੁਰੱਖਿਆ ਨੰਬਰ ਪਲੇਟਾਂ ਡੀਲਰਾਂ ਵਲੋਂ ਲਾਏ ਜਾਣਾ ਮੁੱਖ ਤੌਰ 'ਤੇ ਸ਼ਾਮਿਲ ਹੈ। ਉੁਨ੍ਹਾਂ ਕਿਹਾ ਕਿ ਵਿਭਾਗ ਵਲੋਂ ਡਰਾਈਵਿੰਗ ਟੈਸਟ ਲੈਣ ਲਈ 32 ਥਾਵਾਂ ਦੀ ਚੋਣ ਕੀਤੀ ਗਈ ਹੈ ਜਿੱਥੇ ਦੋ ਪਹੀਆ ਤੇ ਚਾਰ ਪਹੀਆ ਤੇ 8 ਪਹੀਆ ਵਾਹਨਾਂ ਲਈ ਵੱਖੋ-ਵੱਖਰੇ ਟਰੈਕਾਂ ਦੀ ਵਿਵਸਥਾ ਹੈ। ਇਸ ਤੋਂ ਇਲਾਵਾ ਔਰਤਾਂ ਲਈ ਹੋਰ ਵੱਖਰੇ ਟਰੈਕ ਬਣਾਏ ਗਏ ਹਨ।
ਪ੍ਰਵਾਸੀ ਮਜ਼ਦੂਰ ਦਾ ਬੇਰਿਹਮੀ ਨਾਲ ਕਤਲ, ਮਾਮਲਾ ਦਰਜ
NEXT STORY