ਤਰਨਤਾਰਨ (ਹੀਰਾ)-ਥਾਣਾ ਖਾਲੜਾ ਦੀ ਪੁਲਸ ਨੇ ਲੜਕੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਜਾਣ ਦੇ ਦੋਸ਼ ਹੇਠ 4 ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਬਲਜੀਤ ਕੌਰ ਪਤਨੀ ਚੰਨਣ ਸਿੰਘ ਵਾਸੀ ਰਾਜੋਕੇ ਨੇ ਦੱਸਿਆ ਕਿ ਉਸ ਦੇ ਪਤੀ ਦੀ ਮੌਤ ਹੋ ਚੁੱਕੀ ਹੈ। 24 ਅਕਤੂਬਰ ਨੂੰ ਉਸ ਦੀ ਛੋਟੀ ਲੜਕੀ ਅਤੇ ਦੋਵੇਂ ਲੜਕੇ ਰਾਤ ਸਮੇਂ ਕਮਰੇ ਵਿਚ ਸੌਂ ਗਏ ਪਰ ਜਦ ਸਵੇਰ ਹੋਈ ਤਾਂ ਉਸ ਦੀ ਲੜਕੀ ਕਮਰੇ ਵਿਚ ਮੌਜੂਦ ਨਹੀਂ ਸੀ। ਜਿਸ ਦੀ ਉਨ੍ਹਾਂ ਨੇ ਕਾਫੀ ਭਾਲ ਕੀਤੀ ਪਰ ਨਹੀਂ ਮਿਲੀ। ਉਸ ਨੂੰ ਸ਼ੱਕ ਹੈ ਕਿ ਉਨ੍ਹਾਂ ਦੇ ਹੀ ਪਿੰਡ ਦੇ ਗੁਰ ਸਾਹਿਬਸਿੰਘ, ਸੁਖਦੇਵ ਸਿੰਘ, ਮਨਜੀਤ ਸਿੰਘ ਪੁੱਤਰ ਜਸਵੰਤ ਸਿੰਘ ਅਤੇ ਜਸਵੰਤ ਸਿੰਘ ਵਿਆਹ ਕਰਵਾਉਣ ਦਾਝਾਂਸਾ ਦੇ ਕੇ ਉਸ ਦੀ ਲੜਕੀ ਨੂੰ ਵਰਗਲਾ ਕੇ ਲੈ ਗਏ ਹਨ। ਇਸ ਸਬੰਧੀ ਏ.ਐਸ.ਆਈ. ਚਰਨਜੀਤ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀਆਂ ਦੇ ਖਿਲਾਫ ਕੇਸ ਦਰਜ ਕਰਕੇ ਲੜਕੀ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਸਾਬਕਾ ਮੰਤਰੀ ਗ੍ਰਿਫਤਾਰ, ਪੁਲਸ ਹੱਥੋਂਪਾਈ 'ਚ ਡਿੱਗੀ ਪਗੜੀ
NEXT STORY