ਚੰਡੀਗੜ੍ਹ, (ਭੁੱਲਰ)-ਪੰਜਾਬ ਦੀ ਸਾਬਕਾ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਨੇਤਾ ਰਾਜਿੰਦਰ ਕੌਰ ਭੱਠਲ ਨੇ ਮੋਦੀ ਸਰਕਾਰ ਵਲੋਂ ਸਿੱਖ ਦੰਗਾ ਪੀੜਤਾਂ ਨੂੰ ਮੁਆਵਜ਼ਾ ਦਿੱਤੇ ਜਾਣ ਦੇ ਐਲਾਨ ਤੋਂ ਪਲਟਣ 'ਤੇ ਆਪਣੀ ਪ੍ਰਤੀਕਿਰਿਆ ਵਿਚ ਕਿਹਾ ਕਿ ਇਸ ਤਰ੍ਹਾਂ ਕਰਕੇ ਕੇਂਦਰ ਸਰਕਾਰ ਨੇ 1984 ਦੇ ਸਿੱਖ ਦੰਗਾ ਪੀੜਤਾਂ ਦੇ ਜ਼ਖਮਾਂ 'ਤੇ ਲੂਣ ਛਿੜਕਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵਲੋਂ 1984 ਦੇ ਸਿੱਖ ਦੰਗਾ ਪੀੜਤਾਂ ਨੂੰ 5-5 ਲੱਖ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਸੀ ਪਰ ਹੁਣ ਚੋਣ ਕਮਿਸ਼ਨ ਦੇ ਪੁੱਛਣ 'ਤੇ ਮੋਦੀ ਸਰਕਾਰ ਨੇ ਜਵਾਬਦੇਹੀ ਵਿਚ ਜਵਾਬ ਦਿੱਤਾ ਹੈ ਕਿ ਉਨ੍ਹਾਂ ਦੀ ਸਰਕਾਰ ਨੇ ਕਿਸੇ ਨੂੰ ਵੀ 5-5 ਲੱਖ ਰੁਪਏ ਦੇਣ ਦਾ ਐਲਾਨ ਨਹੀਂ ਕੀਤਾ। ਇਹ ਦੰਗਾ ਪੀੜਤਾਂ ਨਾਲ ਇਕ ਭੱਦਾ ਮਜ਼ਾਕ ਹੈ। ਮੋਦੀ ਸਰਕਾਰ ਨੂੰ ਆਪਣੇ ਵਾਅਦਿਆਂ 'ਤੇ ਖਰਾ ਉਤਰਨਾ ਚਾਹੀਦਾ ਹੈ ਤੇ ਦੰਗਾ ਪੀੜਤਾਂ ਦੀ ਜ਼ਿਆਦਾ ਤੋਂ ਜ਼ਿਆਦਾ ਮਦਦ ਕਰਨੀ ਚਾਹੀਦੀ ਹੈ ਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣਾ ਚਾਹੀਦਾ ਹੈ।
ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ 'ਸੇਫ ਪੰਜਾਬ' ਮੁਹਿੰਮ ਚਲਾਈ ਜਾਵੇਗੀ : ਬਾਜਵਾ
NEXT STORY