ਚੰਡੀਗੜ੍ਹ : ਘਟਨਾ ਚੰਡੀਗੜ੍ਹ ਦੇ ਰਾਮਦਰਬਾਰ ਦੀ ਹੈ ਜਿਥੇ ਘਰੇਲੂ ਵਿਵਾਦ ਇੰਨਾ ਵਧਿਆ ਕਿ ਪਤੀ-ਪਤਨੀ ਨੇ ਆਤਮਹੱਤਿਆ ਵਰਗਾ ਖੌਫਨਾਕ ਕਦਮ ਚੁੱਕ ਲਿਆ। ਪਤਨੀ ਦੀ ਮੌਤ ਸ਼ੱਕੀ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਉਕਤ ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਬਹੁਤ ਦੇਰ ਤਕ ਘਰ ਦਾ ਦਰਵਾਜ਼ਾ ਨਾ ਖੁੱਲ੍ਹਿਆ ਤਾਂ ਨੇੜੇ ਦੇ ਲੋਕਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਘਰ ਦਾ ਦਰਵਾਜ਼ਾ ਖੁਲ੍ਹਵਾਇਆ ਤਾਂ ਪਤੀ-ਪਤਨੀ ਦੀਆਂ ਲਾਸ਼ਾਂ ਪੱਖੇ ਨਾਲ ਲਟਕ ਰਹੀਆਂ ਸਨ।
ਜਾਂਚ ਦੌਰਾਨ ਜਿਹੜੀ ਗੱਲ ਪੁਲਸ ਨੂੰ ਪਤਾ ਲੱਗਾ ਉਹ ਇਹ ਸੀ ਕਿ ਪਿਛਲੇ ਇਕ ਸਾਲ ਤੋਂ ਦੋਵੇਂ ਪਤੀ-ਪਤਨੀ ਵਿਚਕਾਰ ਝਗੜਾ ਰਹਿੰਦਾ ਸੀ ਅਤੇ ਇਕ ਦਿਨ ਪਹਿਲਾਂ ਹੀ ਪਤਨੀ ਨੇ ਪਤੀ ਖਿਲਾਫ ਵੂਮੈਨ ਸੈੱਲ 'ਚ ਸ਼ਿਕਾਇਤ ਦਰਜ ਕਰਾਈ ਸੀ ਜਿਸ ਵਿਚ ਪਤਨੀ ਨੇ ਕਿਹਾ ਸੀ ਕਿ ਉਸ ਦਾ ਪਤੀ ਉਸ ਨੂੰ ਸ਼ਰਾਬ ਪੀ ਕੇ ਮਾਰਦਾ ਕੁੱਟਦਾ ਹੈ ਅਤੇ ਉਹ ਉਸ ਨਾਲ ਨਹੀਂ ਰਹਿਣਾ ਚਾਹੁੰਦੀ।
ਪੁਲਸ ਨੇ ਪਤਨੀ ਦੀ ਮੌਤ 'ਤੇ ਸ਼ੱਕ ਜ਼ਾਹਿਰ ਕਰਦੇ ਹੋਏ ਕਿਹਾ ਕਿ ਲੱਗਦਾ ਹੈ ਕਿ ਪਤੀ ਨੇ ਪਹਿਲਾਂ ਪਤਨੀ ਨੂੰ ਮੌਤ ਦੇ ਘਾਟ ਉਤਾਰਿਆ ਅਤੇ ਫਿਰ ਆਤਮਹੱਤਿਆ ਕੀਤੀ। ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ।
ਤਸਵੀਰਾਂ 'ਚ ਦੇਖੋ ਗੁਰੂ ਦੀ ਫੌਜ ਵਲੋਂ ਗਤਕੇ ਦੇ ਅਨੋਖੇ ਕਰਤੱਬ
NEXT STORY