ਜਲੰਧਰ-ਸ਼ਹਿਰ ਦੇ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਘਰ ਨੇੜੇ ਇਕ ਨੌਜਵਾਨ 'ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਨੇ ਦੋਸ਼ੀਆਂ ਤੋਂ ਨਸ਼ਾ ਲੈਣ ਤੋਂ ਇਨਕਾਰ ਕਰ ਦਿੱਤਾ, ਜਿਸ ਕਾਰਨ ਦੋਸ਼ੀਆਂ ਨੇ ਨੌਜਵਾਨ 'ਤੇ ਹਮਲਾ ਕਰ ਦਿੱਤਾ।
ਜਾਣਕਾਰੀ ਮੁਤਾਬਕ ਮੁਹੱਲਾ ਗੋਬਿੰਦ ਨਗਰ, ਬਸਤੀ ਗੁਜਾਂ ਦਾ ਰਹਿਣ ਵਾਲਾ ਇਕ 22 ਸਾਲਾ ਨੌਜਵਾਨ ਨਸ਼ੇ ਦਾ ਆਦੀ ਸੀ। ਕਰੀਬ 6 ਮਹੀਨੇ ਪਹਿਲਾਂ ਉਸ ਨੇ ਨਸ਼ਾ ਛੱਡਣ ਦੀ ਕੋਸ਼ਿਸ਼ ਕੀਤੀ ਪਰ ਸਫਲ ਨਾ ਹੋ ਸਕਿਆ। ਉਕਤ ਨੌਜਵਾਨ ਦੇ ਪਰਿਵਾਰ ਵਾਲਿਆਂ ਨੇ 2 ਮਹੀਨੇ ਪਹਿਲਾਂ ਨਸ਼ਾ ਛੁਡਾਊ ਕੇਂਦਰ 'ਚ ਉਸ ਨੂੰ ਦਾਖਲ ਕਰਵਾ ਦਿੱਤਾ। ਇਸ ਤੋਂ ਬਾਅਦ ਨੌਜਵਾਨ ਨਸ਼ਾ ਛੱਡਣ ਦੀ ਕੋਸ਼ਿਸ਼ ਕਰ ਰਿਹਾ ਸੀ।
ਮੰਗਲਵਾਰ ਦੇਰ ਸ਼ਾਮ ਉਸ ਨੂੰ ਨਸ਼ਾ ਦੇਣ ਵਾਲੇ ਦੋਸ਼ੀ ਆਏ ਪਰ ਉਸ ਨੇ ਨਸ਼ਾ ਲੈਣ ਤੋਂ ਇਨਕਾਰ ਕਰ ਦਿੱਤਾ ਤਾਂ ਦੋਸ਼ੀਆਂ ਨੇ ਉਸ 'ਤੇ ਹਮਲਾ ਕਰ ਦਿੱਤਾ, ਜਿਸ ਤੋਂ ਬਾਅਦ ਉਹ ਗੰਭੀਰ ਤੌਰ 'ਤੇ ਜ਼ਖਮੀ ਹੋ ਗਿਆ। ਫਿਲਹਾਲ ਪੀੜਤ ਨੌਜਵਾਨ ਨੂੰ ਹਸਪਤਾਲ ਭਰਤੀ ਕਰਾਇਆ ਗਿਆ ਹੈ ਅਤੇ ਪੁਲਸ ਨੇ ਇਸ ਮਾਮਲੇ ਦੀ ਸ਼ਿਕਾਇਤ ਦਰਜ ਕਰ ਲਈ ਹੈ।
ਪਾਕਿਸਤਾਨ ਵਿਚ ਕ੍ਰਿਸ਼ਚੀਅਨ ਜੋੜੇ ਨੂੰ ਸਾੜ ਕੇ ਮਾਰ ਦਿੱਤਾ
NEXT STORY