ਅਬੋਹਰ (ਸੁਨੀਲ) : ਅਬੋਹਰ-ਹਨੂੰਮਾਨਗੜ੍ਹ ਰੋਡ 'ਤੇ ਸਥਿਤ ਬੱਲੂਆਣਾ ਵਿਧਾਨ ਸਭਾ ਖੇਤਰ ਦੇ ਪਿੰਡ ਬਹਾਵਵਾਲਾ ਥਾਣਾ ਮੁਖੀ ਬਲਕਾਰ ਸਿੰਘ ਦੀ ਅਗਵਾਈ ਹੇਠ ਸਹਾਇਕ ਸਬ-ਇੰਸਪੈਕਟਰ ਪਰਮਜੀਤ ਸਿੰਘ ਨੇ ਦੋ ਲੋਕਾਂ ਨੂੰ 10 ਕਿਲੋ ਭੁੱਕੀ ਸਣੇ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ। ਪੁਲਸ ਨੇ ਦੋਸ਼ੀਆਂ ਵਿਰੁੱਧ ਐਨ.ਡੀ.ਪੀ.ਏ. ਤਹਿਤ ਮਾਮਲਾ ਦਰਜ ਕਰ ਲਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਥਾਣਾ ਮੁਖੀ ਬਹਾਵਵਾਲਾ ਬਲਕਾਰ ਸਿੰਘ ਦੀ ਅਗਵਾਈ ਹੇਠ ਸਹਾਇਕ ਸਬ-ਇੰਸਪੈਕਟਰ ਪਰਮਜੀਤ ਸਿੰਘ ਨੇ ਪੁਲਸ ਪਾਰਟੀ ਸਣੇ ਪਿੰਡ ਦੇ ਨੇੜੇ ਹੀ ਨਾਕਾਬੰਦੀ ਕੀਤੀ ਹੋਈ ਸੀ ਕਿ ਇਸ ਦੌਰਾਨ ਸ਼ੱਕੀ ਹਾਲਾਤ 'ਚ ਆ ਰਹੇ ਦੋ ਨੌਜਵਾਨਾਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਦੇ ਹੱਥ 'ਚ ਫੜੇ ਥੈਲੇ ਚੋਂ 10 ਕਿਲੋ ਭੁੱਕੀ ਬਰਾਮਦ ਹੋਈ। ਜਿੰਨ੍ਹਾਂ ਦੀ ਪਛਾਣ ਸੁਖਵਿੰਦਰ ਪੁੱਤਰ ਹਰਭਜਨ ਸਿੰਘ ਤੇ ਨਿਸ਼ਾਨ ਪੁੱਤਰ ਜਸਵੰਤ ਵਾਸੀ ਦੁਲੋ ਨੰਗਲ, ਥਾਣਾ ਬਿਆਸ, ਜ਼ਿਲਾ ਅੰਮ੍ਰਿਤਸਰ ਦੇ ਰੂਪ 'ਚ ਹੋਈ ਹੈ।
ਨਸ਼ਾ ਨਾ ਕਰਨ 'ਤੇ ਕੀਤਾ ਤਾਬੜ-ਤੋੜ ਹਮਲਾ
NEXT STORY