ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) (ਤ੍ਰਿਪਾਠੀ) : ਜ਼ਿਲਾ ਪੁਲਸ ਵਲੋਂ ਨਸ਼ਾ ਸਮਗਲਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਥਾਣਾ ਮੁਕੰਦਪੁਰ ਦੀ ਪੁਲਸ ਨੇ 8 ਗ੍ਰਾਮ ਹੈਰੋਇਨ ਸਮੇਤ ਦੋਸ਼ੀ ਨੂੰ ਗਿਰਫਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ। ਐਸ.ਐਚ.ਓ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐਸ.ਐਸ.ਪੀ ਸਨਮੀਤ ਕੌਰ ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਚਲਾਈ ਜਾ ਰਹੀ ਵਿਸ਼ੇਸ਼ ਮੁਹਿਮ ਤਹਿਤ ਏ.ਐਸ.ਆਈ ਕਸ਼ਮੀਰ ਸਿੰਘ ਦੇ ਮਾਰਗ ਦਰਸ਼ਨ ਵਾਲੀ ਪੁਲਸ ਪਾਰਟੀ ਪੁਲ ਨਹਿਰ ਬਖਲੌਰ ਦੇ ਕੋਲ ਮੌਜੂਦ ਸੀ ਕਿ ਦੂਜੇ ਪਾਸੇ ਆ ਰਿਹਾ ਨੌਜਵਾਨ ਪੁਲਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ।
ਜਿਸਨੂੰ ਪੁਲਸ ਕਰਮਚਾਰੀਆਂ ਨੇ ਕਾਬੂ ਕਰਕੇ ਜਦ ਉਸਦੀ ਤਲਾਸ਼ੀ ਲਈ ਤਾਂ ਉਸ ਕੋਲੋਂ 8 ਗ੍ਰਾਮ ਹੈਰੋਇਨ ਬਰਾਮਦ ਹੋਈ। ਦੋਸ਼ੀ ਦੀ ਪਛਾਣ ਮਨਜੀਤ ਕੁਮਾਰ ਪੁੱਤਰ ਸੁਰਜੀਤ ਕੁਮਾਰ ਵਾਸੀ ਔੜ ਦੇ ਤੌਰ 'ਤੇ ਹੋਈ ਹੈ। ਜਾਂਚ ਅਧਿਕਾਰੀ ਕਸ਼ਮੀਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਆਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਝੋਨੇ ਦੀ ਫਸਲ ਦੀ ਅਦਾਇਗੀ ਨਾ ਹੋਣ ਕਾਰਨ ਸਰਕਾਰ ਖਿਲਾਫ ਨਾਅਰੇਬਾਜ਼ੀ
NEXT STORY