ਕਾਦੀਆਂ (ਲੁਕਮਾਨ) : ਨਜ਼ਦੀਕੀ ਕਸਬਾ ਸੇਖਵਾਂ 'ਚ ਇਕ ਸਕੂਲੀ ਬੱਸ ਥੱਲੇ ਆਉਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਲਵਪ੍ਰੀਤ ਸਿੰਘ (22) ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਸੇਖਵਾਂ ਸੜਕ ਕਰਾਸ ਕਰ ਰਿਹਾ ਸੀ ਕਿ ਇਸ ਸਕੂਲ ਦੀ ਤੇਜ਼ ਰਫ਼ਤਾਰ ਬੱਸ ਨੇ ਉਸ ਨੂੰ ਕੁਚਲ ਦਿੱਤਾ। ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਘਟਨਾ ਤੋਂ ਬਾਅਦ ਬੱਸ ਡਰਾਈਵਰ ਮੌਕੇ ਤੋਂ ਫ਼ਰਾਰ ਦੱਸਿਆ ਜਾ ਰਿਹਾ ਹੈ। ਸੇਖਵਾਂ ਪੁਲਸ ਨੇ ਇਸ ਸਬੰਧ 'ਚ ਕੇਸ ਦਰਜ ਕਰਕੇ ਬਸ ਨੂੰ ਕਬਜ਼ੇ 'ਚ ਲੈ ਲਿਆ ਹੈ।
8 ਗ੍ਰਾਮ ਹੈਰੋਇਨ ਸਮੇਤ ਦੋਸ਼ੀ ਗ੍ਰਿਫਤਾਰ
NEXT STORY