ਰੋਮ-(ਟੇਕ ਚੰਦ ਜਗਤਪੁਰ)-ਸਦਾਬਹਾਰ ਅਤੇ ਪਾਕਿ ਪਵਿੱਤਰ ਗੀਤਾਂ ਨਾਲ ਪੰਜਾਬੀ ਗਾਇਕੀ ਦੇ ਖੇਤਰ 'ਚ ਨਾਮਣਾ ਖੱਟਣ ਵਾਲੇ ਲੋਕ ਗਾਇਕ ਪਾਲੀ ਦੇਤਵਾਲੀਆ ਅਤੇ ਸਹਿ ਗਾਇਕਾ ਸਿਮਰਨ ਸਿੰਮੀ ਦਾ ਬਾਬਾ ਰਾਮ ਚੰਦ ਯਾਦਗਾਰੀ ਟਰੱਸਟ ਯੂਰਪ ਵਲੋਂ ਕਾਜਲਮਾਜੂਰੇ (ਕਰੇਮੋਨਾ) ਵਿਖੇ 9 ਨਵੰਬਰ ਦਿਨ ਐਤਵਾਰ ਨੂੰ ਕਰਵਾਏ ਜਾ ਰਹੇ ਸੱਭਿਆਚਾਰਕ ਮੇਲੇ ਅਤੇ ਗੋਲਡ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਟਰੱਸਟ ਦੇ ਆਹੁਦੇਦਾਰਾਂ ਨੇ ਦੱਸਿਆ ਕਿ ਪਾਲੀ ਦੇਤਵਾਲੀਆ ਨੇ ਤਿੰਨ ਦਹਾਕਿਆਂ ਤੋਂ ਵਧੇਰੇ ਸਮੇਂ ਤੋਂ ਮਾਵਾਂ-ਧੀਆਂ, ਭੈਣ-ਭਰਾਵਾਂ ਅਤੇ ਹੋਰ ਰਿਸ਼ਤਿਆਂ ਨੂੰ ਪ੍ਰਗਟਾਉਂਦੇ ਹੋਏ ਅਨੇਕਾਂ ਹਿੱਟ ਗੀਤ ਪੰਜਾਬੀ ਸਰੋਤਿਆਂ ਦੀ ਝੋਲੀ ਪਾਏ ਹਨ।
ਕੈਨੇਡਾ, ਅਮਰੀਕਾ, ਆਸਟ੍ਰੇਲੀਆ, ਨਿਊਜ਼ੀਲੈਂਡ, ਇੰਗਲੈਂਡ ਅਤੇ ਇਨ੍ਹਾਂ ਤੋਂ ਇਲਾਵਾ ਹੋਰ ਦੇਸ਼ਾਂ 'ਚ ਵੀ ਆਪਣੀ ਗਾਇਕੀ ਦਾ ਲੋਹਾ ਮੰਨਵਾ ਚੁੱਕੇ ਹਨ। ਉਨ੍ਹਾਂ ਵਲੋਂ ਗਾਏ ਗੀਤ ਆਉਣ ਪੇਕਿਆਂ ਤੋਂ ਠੰਡੀਆਂ ਹਵਾਵਾਂ ਵੀਰ ਮੇਰੇ ਰਹਿਣ ਵਸਦੇ, ਮਾਵਾਂ ਤੇ ਧੀਆਂ ਵਰਗਾ ਰਿਸ਼ਤਾ ਕੋਈ ਹੋਰ ਨਾ ਆਦਿ ਗੀਤ ਸਾਫ-ਸੁਥਰੀ ਗਾਇਕੀ ਦੀ ਗਵਾਹੀ ਭਰਦੇ ਹਨ। ਯੂਰਪ 'ਚ ਪਹਿਲੀ ਵਾਰ ਸਰੋਤਿਆਂ ਦੇ ਸਨਮੁੱਖ ਹੋਏ ਹਨ। ਇਸ ਲਈ ਗਾਇਕੀ ਦੇ ਖੇਤਰ 'ਚ ਪਾਏ ਯੋਗਦਾਨ ਨੂੰ ਮੁੱਖ ਰੱਖਦਿਆਂ ਉਨ੍ਹਾਂ ਦਾ ਟਰੱਸਟ ਵਲੋਂ ਗੋਲਡ ਮੈਡਲ ਨਾਲ ਸਨਮਾਨ ਕੀਤਾ ਜਾ ਰਿਹਾ ਹੈ।
ਪਾਪੁਆ ਨਿਊ ਗਿਨੀ ਦੇ ਨਿਊ ਬ੍ਰਿਟੇਨ ਟਾਪੂ 'ਤੇ ਭੂਚਾਲ ਦੇ ਝਟਕੇ
NEXT STORY