ਇਸਲਾਮਾਬਾਦ — ਭਾਰਤ ਤੇ ਪਾਕਿਸਤਾਨ ਵਿਚਾਲੇ ਤਣਾਅਪੂਰਨ ਮਾਹੌਲ ਵਿਚਾਲੇ ਪਾਕਿਸਤਾਨ ਦੀ ਵਿਰੋਧੀ ਪਾਰਟੀ ਦੇ ਨੇਤਾ ਇਮਰਾਨ ਖਾਨ ਨੇ ਵਿਦੇਸ਼ੀ ਬੈਂਕਾਂ ਤੋਂ ਕਾਲਾ ਧਨ ਵਾਪਸ ਲਿਆਉਣ ਦੀਆਂ ਕੋਸ਼ਿਸ਼ਾਂ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸ਼ਲਾਘਾ ਕਰਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ।
ਪਾਕਿਸਤਾਨ 'ਚ ਸੱਤਾਧਾਰੀ ਪਾਰਟੀ ਤੇ ਵਿਰੋਧੀ ਪਾਰਟੀਆਂ ਦੇ ਨੇਤਾ ਜਿੱਥੇ ਭਾਰਤ ਦੇ ਨੇਤਾਵਾਂ ਵਿਰੁੱਧ ਜ਼ਹਿਰ ਉਗਲ ਰਹੇ ਹਨ, ਉਥੇ ਕ੍ਰਿਕਟਰ ਤੋਂ ਸਿਆਸਤ 'ਚ ਉਤਰੇ ਇਮਰਾਨ ਖਾਨ ਨੇ ਮੋਦੀ ਨੂੰ ਇਮਾਨਦਾਰ ਵਿਅਕਤੀ ਦੱਸ ਕੇ ਉਨ੍ਹਾਂ ਦੀ ਤਾਰੀਫ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ 'ਚ ਵੀ ਇਸ ਤਰ੍ਹਾਂ ਦੀ ਕੋਸ਼ਿਸ਼ ਕੀਤੀ ਜਾਣੀ ਚਾਹੀਦੀ ਹੈ।
ਅੱਤਵਾਦ ਤੇ ਸਾਈਬਰ ਦੇ ਖਤਰਿਆਂ ਨਾਲ ਮਿਲਕੇ ਲੜਨਗੇ ਭਾਰਤ-ਇਜ਼ਰਾਈਲ
NEXT STORY